28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਫ਼ਰੀਦਕੋਟ, 27 ਅਗਸਤ (ਜਸਵੰਤ ਸਿੰਘ ਪੁਰਬਾ)-ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ।

ਸਮਾਗਮ ਦੌਰਾਨ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 28-08-2026
ਫ਼ਰੀਦਕੋਟ, 27 ਅਗਸਤ (ਜਸਵੰਤ ਸਿੰਘ ਪੁਰਬਾ)-ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿਚੋਂ ਚਾਂਦੀ ਦਾ ਤਗਮਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿਚੋਂ ਰਾਸ਼ਟਰੀ ਪੱਧਰ ਦੇ ਤਗਮਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੇਰਾ ਯੁਵਾ ਭਾਰਤ ਦੇ ਵਲੰਟੀਅਰਾਂ, ਐਨ.ਐਸ.ਐਸ. ਵਲੰਟੀਅਰਾਂ ਅਤੇ ਸਥਾਨਕ ਨੌਜਵਾਨਾਂ ਨੇ ਵੀ ਸਮਾਗਮ ਵਿਚ ਸਰਗਰਮੀ ਨਾਲ ਭਾਗ ਲਿਆ। ਇਸ ਦੌਰਾਨ ਮੇਰਾ ਯੁਵਾ ਭਾਰਤ ਦੇ ਜ਼ਿਲ੍ਹਾ ਯੁਵਾ ਅਫ਼ਸਰ ਵੀਰਦੀਪ ਕੌਰ ਸੰਧੂ ਅਤੇ ਲੇਖਾ ਤੇ ਪ੍ਰੋਗਰਾਮ ਸੁਪਰਵਾਈਜ਼ਰ ਮਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਚੁਅਲ ਮਾਧਿਅਮ ਰਾਹੀਂ ‘ਖੇਲੋ ਇੰਡੀਆ ਡਾਇਲਾਗ’ ਤਹਿਤ ਦੇਸ਼ ਭਰ ਦੇ ਨੌਜਵਾਨਾਂ ਨਾਲ ਸੰਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਤੰਦਰੁਸਤੀ, ਰਾਸ਼ਟਰ ਨਿਰਮਾਣ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਸਰਗਰਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਪ੍ਰੋ. ਕਰਮਜੀਤ ਸਿੰਘ ਵਲੋਂ ਹਾਜ਼ਰ ਸਾਰਿਆਂ ਨੂੰ ਰਾਸ਼ਟਰੀ ਖੇਡ ਦਿਵਸ ਨਾਲ ਸਬੰਧਤ ਸਹੁੰ ਚੁਕਵਾਈ ਗਈ। ਇਸ ਮੌਕੇ ਸ਼ਾਮਿਲ ਹੋਈਆਂ ਸਤਿਕਾਰਯੋਗ ਸ਼ਖ਼ਸੀਅਤਾਂ ਅਤੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਨ.ਆਈ.ਸੀ. ਵਿਭਾਗ ਦੇ ਪਰਮਦੀਪ ਸਿੰਘ, ਸਤਪਾਲ ਸਿੰਘ, ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ, ਸਪੋਰਟਸ ਕਲੱਬ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਹਿਮਾਂਸ਼ੂ ਨਾਗਪਾਲ ਅਤੇ ਜਸਪ੍ਰੀਤ ਸਿੰਘ ਸੰਧੂ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਰਾਜੇਸਵਰੀ ਦੇਵੀ, ਪ੍ਰੋ. ਫੈਨੀ ਚਾਵਲਾ, ਪ੍ਰੋ. ਜਸਬੀਰ ਕੌਰ, ਡਾ. ਰਤਨ ਲਾਲ, ਪ੍ਰੋ. ਸੁਖਪਾਲ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਪਾਰਟੀ ਦੇ ਸਰਗਰਮ ਮੈਂਬਰਾਂ ਨੂੰ ਦਿੱਤੀਆਂ ਜ਼ਿਲ੍ਹੇ ਦੀਆਂ ਅਹੁਦੇਦਾਰੀਆਂ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ‘ਮਹਾਂਬੰਦ’ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।