ਸੜਕ ਹਾਦਸੇ ’ਚ ਸਾਈਕਲ ਸਵਾਰ ਗੰਭੀਰ ਜ਼ਖ਼ਮੀ
ਫ਼ਰੀਦਕੋਟ, 28 ਅਗਸਤ (ਸਰਬਜੀਤ ਸਿੰਘ)-ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਇਕ ਮੋਟਰਾਈਕਲ ਸਵਾਰ ਵਲੋਂ ਕਥਿਤ ਤੇਜ਼ ਅਤੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਸਾਈਕਲ ਸਵਾਰ ਨੂੰ ਟੱਕਰ ਮਾਰੀ ਅਤੇ ਸਾਈਕਲ ਸਵਾਰ ਸੜਕ ’ਤੇ ਡਿੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਜ਼ਖ਼ਮੀ ਹਾਲਤ ਵਿਚ ਸਾਈਕਲ ਸਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ।
ਅਜੀਤ ਡੈਸਕ
29-08-2026