30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਗਿੱਦੜਬਾਹਾ, 29 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸਬ ਡਵੀਜ਼ਨ ਕੋਟਭਾਈ ਬਲਾਕ ਅਧੀਨ ਆਉਂਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੁਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕੀਤੀ ਗਈ।

ਅਜੀਤ ਡੈਸਕ 30-08-2026
ਗਿੱਦੜਬਾਹਾ, 29 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸਬ ਡਵੀਜ਼ਨ ਕੋਟਭਾਈ ਬਲਾਕ ਅਧੀਨ ਆਉਂਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੁਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਦੌਰਾਨ ਚੱਲ ਰਹੀਆਂ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਾਨੂੰ ਨਸ਼ਿਆਂ ਖ਼ਿਲਾਫ਼ ਡੱਟ ਕੇ ਖੜ੍ਹਨਾ ਚਾਹੀਦਾ ਹੈ ਤਾਂ ਕਿ ਸਮਾਜ ਵਿਚੋਂ ਇਸ ਕੋਹੜ ਨੂੰ ਖ਼ਤਮ ਕਰਨ, ਭਰੂਣ ਹੱਤਿਆ ਖ਼ਿਲਾਫ਼ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਵਧ-ਚੜ੍ਹ ਕੇ ਕੰਮ ਕਰਨਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਅਜੇ ਤੱਕ ਸਰਕਾਰ ਵਲੋਂ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਮੀਟਿੰਗ ਦੌਰਾਨ ਨਵੇਂ ਡਾਕਟਰਾਂ ਨੇ ਵੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡਾ. ਸੁਖਦੀਪ ਸਿੰਘ ਨੂੰ ਸਟੇਜ ਸਕੱਤਰ ਅਤੇ ਡਾ. ਪ੍ਰਕਾਸ਼ ਸਿੰਘ ਨੂੰ ਉਪ ਸਕੱਤਰ ਵਜੋਂ ਚੁਣਿਆ ਗਿਆ। ਇਸ ਤੋਂ ਇਲਾਵਾ ਡਾ. ਬਲਜਿੰਦਰ ਸਿੰਘ ਬਰਾੜ ਨੂੰ ਬਲਾਕ ਚੇਅਰਮੈਨ ਅਤੇ ਡਾ. ਪ੍ਰਕਾਸ਼ ਸਿੰਘ ਨੂੰ ਉਪ ਸਕੱਤਰ ਚੁਣਿਆ ਗਿਆ। ਇਸ ਮੌਕੇ ਡਾ. ਜਗਦੀਸ਼ ਖਾਨ, ਡਾ. ਜੋਗਾ ਸਿੰਘ, ਡਾ. ਸੁਰਿੰਦਰ ਸਿੰਘ, ਡਾ. ਰਣਜੀਤ ਸਿੰਘ, ਡਾ. ਰਮਨਦੀਪ ਸਿੰਘ, ਡਾ. ਮੋਹਿਤ ਕੁਮਾਰ, ਡਾ. ਸਿਕੰਦਰ ਸਿੰਘ, ਡਾ. ਹਰਵਿੰਦਰ ਸਿੰਘ ਅਤੇ ਡਾ. ਗੁਰਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ - ਵੱਖ ਪਿੰਡਾਂ ’ ਚ ਮੀਟਿੰਗਾਂ ਅਗਲੀ ਖ਼ਬਰ ਮੋਬਾਈਲ ਚੋਰੀ ਕਰਨ ਦੇ ਆਦੀ ਦੋ ਕਾਬੂ, 1 ਮੋਬਾਈਲ ’ਤੇ ਮੋਟਰ ਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।