01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦਲੇਰ ਸਿੰਘ ਡੋਡ ਵਲੋਂ ਸਕੂਲ ’ਚ ਇੰਟਰਐਕਟਿਵ ਪੈਨਲ ਅਤੇ ਸ਼ੈੱਡ ਦਾ ਉਦਘਾਟਨ

ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਪਿੰਡ ਮਚਾਕੀ ਖੁਰਦ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਪੈਨਲ ਅਤੇ ਸ਼ੈੱਡ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਸਰਕਾਰੀ ਸਕੂਲ ਨੂੰ ਦਿੱਤੇ ਗਏ ਇੰਟਰਐਕਟਿਵ ਪੈਨਲ ਅਤੇ ਸ਼ੈਡ ਦਾ ਉਦਘਾਟਨ ਹਲਕਾ ਫ਼ਰੀਦਕੋਟ ਦੇ ਇੰਚਾਰਜ ਭਾਈ ਦਲੇਰ ਸਿੰਘ ਡੋਡ ਵਲੋਂ ਕੀਤਾ ਗਿਆ। ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 01-09-2026
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਪਿੰਡ ਮਚਾਕੀ ਖੁਰਦ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਪੈਨਲ ਅਤੇ ਸ਼ੈੱਡ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਸਰਕਾਰੀ ਸਕੂਲ ਨੂੰ ਦਿੱਤੇ ਗਏ ਇੰਟਰਐਕਟਿਵ ਪੈਨਲ ਅਤੇ ਸ਼ੈਡ ਦਾ ਉਦਘਾਟਨ ਹਲਕਾ ਫ਼ਰੀਦਕੋਟ ਦੇ ਇੰਚਾਰਜ ਭਾਈ ਦਲੇਰ ਸਿੰਘ ਡੋਡ ਵਲੋਂ ਕੀਤਾ ਗਿਆ। ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ। ਵੱਖ-ਵੱਖ ਸਕੂਲਾਂ ਵਿਚ ਮਿਡ-ਡੇ ਮੀਲ ਲਈ ਸ਼ੈਡ, ਸ਼ੁੱਧ ਪੀਣ ਵਾਲੇ ਪਾਣੀ ਲਈ ਆਰ.ਓ. ਸਿਸਟਮ, ਇੰਟਰਐਕਟਿਵ ਪੈਨਲ ਅਤੇ ਜਨਰੇਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਅੱਜ ਦੀ ਪੜ੍ਹੀ-ਲਿਖੀ ਪੀੜ੍ਹੀ ਨੇ ਹੀ ਭਵਿੱਖ ਵਿਚ ਪੰਜਾਬ, ਪੰਜਾਬੀਅਤ ਅਤੇ ਆਪਣੇ ਵਿਰਸੇ ਨੂੰ ਸੰਭਾਲਣਾ ਹੈ। ਭਾਈ ਡੋਡ ਨੇ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਪ੍ਰਬੰਧ ਬਹੁਤ ਵਧੀਆ ਢੰਗ ਨਾਲ ਚੱਲ ਰਿਹਾ ਹੈ ਤੇ ਬੱਚਿਆਂ ਦੇ ਮਾਪੇ ਵੀ ਇਸ ਤੋਂ ਸੰਤੁਸ਼ਟ ਹਨ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਰਾਹੀਂ ਜ਼ਫ਼ਰਨਾਮਾ ਪੇਸ਼ ਕੀਤਾ ਗਿਆ ਤੇ ਵੱਖ-ਵੱਖ ਸੱਭਿਆਚਾਰਕ ਤੇ ਵਿਦਿਅਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਮੰਚ ਸੰਚਾਲਨ ਜਸਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਮਨਿੰਦਰਜੀਤ ਸਿੰਘ ਸਰਪੰਚ ਮਚਾਕੀ ਖੁਰਦ, ਅੰਮ੍ਰਿਤਪਾਲ ਸਿੰਘ ਫ਼ੌਜੀ, ਧੰਨਾ ਸਿੰਘ ਸੇਖੋਂ ਅਤੇ ਸਕੂਲ ਦੇ ਹੈਡਮਾਸਟਰ ਗੁਰਮੀਤ ਸਿੰਘ, ਸਰਬਿੰਦਰ ਕੌਰ, ਜਸਪ੍ਰੀਤ ਕੌਰ, ਯੋਜਨਾ ਰਾਣੀ, ਹਰਪ੍ਰੀਤ ਕੌਰ, ਸੂਬੇਦਾਰ ਹਰਬੰਸ ਸਿੰਘ ਮਾਨੀ ਸਿੰਘ ਵਾਲਾ, ਜਸਵਿੰਦਰ ਸਿੰਘ ਸੋਨੂ ਸਾਦਿਕ, ਭਾਊ ਕਸ਼ਮੀਰ ਸਿੰਘ, ਦੀਦਾਰ ਸਿੰਘ ਮਾਨੀ ਸਿੰਘ ਵਾਲਾ, ਮਾਨਕ ਸਿੰਘ ਨੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਦਾ ਸਕੂਲ ਦੀ ਭਲਾਈ ਲਈ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਕੀਤਾ। ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ, ਗ੍ਰਾਮ ਪੰਚਾਇਤ ਦੇ ਮੈਂਬਰ, ਵਿਦਿਆਰਥੀ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਇਹ ਵੀ ਕਿਹਾ ਗਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸਿੱਖਿਆ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਬਹਿਬਲ ਕਲਾਂ ਨੇ ਪਿੰਡ ਦੇ ਛੱਪੜ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਸ਼ੁਰੂ ਅਗਲੀ ਖ਼ਬਰ ਕੋਟਕਪੂਰਾ ਰੇਲਵੇ ਵਿਭਾਗ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।