01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 31 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਰੱਤੀ ਰੋੜੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 01-09-2026
ਫ਼ਰੀਦਕੋਟ, 31 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਰੱਤੀ ਰੋੜੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪੁਲ ਸੇਮਨਾਲਾ ਲਿੰਕ ਰੋਡ ਬਾਹ ਹੱਦਰਕਬਾ ਪਿੰਡ ਰੱਤੀ ਰੋੜੀ ਮੌਜੂਦ ਸਨ ਤਾਂ ਬਲਵਿੰਦਰ ਸਿੰਘ ਕਾਕਾ ਪੁੱਤਰ ਯਾਦਵਿੰਦਰ ਸਿੰਘ ਵਾਸੀ ਦਾਣਾ ਰੋਮਾਣਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੇ ਦੀ ਹਾਲਤ ’ਚ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਚੰਡੀਗੜ੍ਹ ਦੇ ਮੋਰਚੇ ’ਚ ਸ਼ਾਮਿਲ ਹੋਣ ਲਈ ਰਵਾਨਾ ਡਾਕਖਾਨੇ ਅੱਗੇ ਖੜ੍ਹਾ ਮੋਟਰਸਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।