01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅਮਨਿੰਦਰ ਸਿੰਘ ਬੰਨੀ ਬਰਾੜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਨਿਯੁਕਤ

ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਪਾਰਟੀ ਮੁੱਖ ਬੁਲਾਰੇ ਅਮਨਿੰਦਰ ਸਿੰਘ ਬੰਨੀ ਬਰਾੜ ਨੂੰ ਫ਼ਰੀਦਕੋਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਬੰਨੀ ਬਰਾੜ ਪੰਜਾਬ ਰਾਜ ਬਿਜਲੀ ਬੋਰਡ ਦੇ ਸਾਬਕਾ ਚੇਅਰਮੈਨ ਇੰਜ.

ਅਜੀਤ ਡੈਸਕ 01-09-2026
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਪਾਰਟੀ ਮੁੱਖ ਬੁਲਾਰੇ ਅਮਨਿੰਦਰ ਸਿੰਘ ਬੰਨੀ ਬਰਾੜ ਨੂੰ ਫ਼ਰੀਦਕੋਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਬੰਨੀ ਬਰਾੜ ਪੰਜਾਬ ਰਾਜ ਬਿਜਲੀ ਬੋਰਡ ਦੇ ਸਾਬਕਾ ਚੇਅਰਮੈਨ ਇੰਜ. ਹਰਿੰਦਰ ਸਿੰਘ ਬਰਾੜ ਦੇ ਲੱਖਤੇ ਜ਼ਿਗਰ ਹਨ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਉਨ੍ਹਾਂ ਦੇ ਸਮਰਥਕਾਂ, ਪਾਰਟੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ। ਅਮਨਿੰਦਰ ਸਿੰਘ ਬਰਾੜ ਦਾ ਰਾਜਸੀ ਸਫ਼ਰ ਵਿਦਿਆਰਥੀ ਸਿਆਸਤ ਤੋਂ ਸੂਬਾਈ ਸਿਆਸਤ ਤੱਕ ਦਾ ਸਫ਼ਰ ਸ਼ੁਰੂ ਕਰਨ ਵਾਲੇ ਨੌਜਵਾਨ ਆਗੂ ਹਨ। ਉਨ੍ਹਾਂ ਸਿੱਖਿਆ ਦੇ ਖੇਤਰ ਵਿਚ ਵੀ ਉੱਚ ਪੱਧਰੀ ਅਕਾਦਮਿਕ ਯੋਗਤਾ ਹਾਸਿਲ ਕੀਤੀ ਹੈ। ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਬੀ.ਟੈਕ, ਯੂ.ਆਈ.ਈ.ਟੀ, ਪੰਜਾਬ ਯੂਨੀਵਰਸਿਟੀ ਤੋਂ ਐਮ.ਟੈਕ ਅਤੇ ਪੰਜਾਬ ਯੂਨੀਵਰਸਿਟੀ ਤੋਂ ਧਰਮਾਂ ਦੇ ਤੁਲਨਾਤਮਕ ਅਧਿਐਨ ਵਿਚ ਐਮ.ਏ. ਦੀ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਦਾ ਸਿਆਸੀ ਸਫ਼ਰ ਵਿਦਿਆਰਥੀ ਜੀਵਨ ਦੌਰਾਨ ਸ਼ੁਰੂ ਹੋਇਆ। ਸਾਲ 2006 ਵਿਚ ਉਹ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜੁਆਇੰਟ ਸਕੱਤਰ ਰਹੇ। ਇਸ ਤੋਂ ਬਾਅਦ ਨੌਜਵਾਨਾਂ ਵਿਚ ਆਪਣੀ ਸਰਗਰਮ ਭੂਮਿਕਾ ਅਤੇ ਸੰਗਠਨਾਤਮਕ ਕੰਮ ਦੇ ਆਧਾਰ ’ਤੇ ਉਹ 2011 ਵਿਚ ਯੂਥ ਅਕਾਲੀ ਦਲ ਪੰਜਾਬ ਦੇ ਵਾਈਸ ਪ੍ਰੈਜ਼ੀਡੈਂਟ ਬਣੇ। ਲੰਮੇ ਸਮੇਂ ਤੋਂ ਸਿਆਸੀ ਅਤੇ ਜਥੇਬੰਦਕ ਗਤੀਵਿਧੀਆਂ ਵਿਚ ਸਰਗਰਮ ਰਹਿੰਦਿਆਂ ਅਮਨਿੰਦਰ ਸਿੰਘ ਬੰਨੀ ਬਰਾੜ ਨੇ ਪਾਰਟੀ ਪੱਧਰ ’ਤੇ ਵੀ ਆਪਣੀ ਭੂਮਿਕਾ ਮਜ਼ਬੂਤ ਕੀਤੀ ਹੈ। ਵਿਦਿਆਰਥੀ ਸਿਆਸਤ ਤੋਂ ਸ਼ੁਰੂ ਹੋਇਆ ਉਨ੍ਹਾਂ ਦਾ ਸਿਆਸੀ ਸਫ਼ਰ ਹੁਣ ਪਾਰਟੀ ਦੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਤੱਕ ਪਹੁੰਚ ਚੁੱਕਾ ਹੈ। ਤਕਨੀਕੀ ਸਿੱਖਿਆ ਦੇ ਨਾਲ ਧਰਮਾਂ ਦੇ ਤੁਲਨਾਤਮਕ ਅਧਿਐਨ ਵਿਚ ਉੱਚ ਸਿੱਖਿਆ ਅਤੇ ਲੰਮੇ ਸਿਆਸੀ ਤਜਰਬੇ ਦਾ ਇਹ ਸੁਮੇਲ ਉਨ੍ਹਾਂ ਦੀ ਸਿਆਸੀ ਸੋਚ ਅਤੇ ਜਨਤਕ ਮੁੱਦਿਆਂ ਪ੍ਰਤੀ ਪਹੁੰਚ ਨੂੰ ਇਕ ਵੱਖਰਾ ਆਧਾਰ ਪ੍ਰਦਾਨ ਕਰਦਾ ਹੈ। ਬੰਨੀ ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ’ਤੇ ਪ੍ਰਗਟ ਕੀਤਾ ਹੈ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਪੂਰਾ ਕਰਨਗੇ।
ਪਿਛਲੀ ਖ਼ਬਰ ਘਰੇਲੂ ਪ੍ਰੇਸ਼ਾਨੀ ਕਾਰਨ ਇਕ ਵਿਅਕਤੀ ਨੇ ਰਾਜਸਥਾਨ ਨਹਿਰ ’ਚ ਮਾਰੀ ਛਾਲ ਅਗਲੀ ਖ਼ਬਰ 6.80 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।