05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਿਹਤ ਤੇ ਸਿੱਖਿਆ ਸੰਬੰਧੀ ਕੈਂਪ ਅੱਜ

ਅਜੀਤ ਡੈਸਕ 29-03-2026
ਕੋਟਕਪੂਰਾ, 28 ਮਾਰਚ (ਗਿੱਲ)-ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜ਼ਿਜ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਐਸ.ਐਸ.ਪੀ, ਡੀ.ਸੀ, ਵਕੀਲ, ਜੱਜ, ਡਾਕਟਰ, ਪ੍ਰੋਫੈਸਰ, ਇੰਜੀਨੀਅਰ ਆਦਿ ਉੱਚ ਅਫ਼ਸਰ ਬਣਾਉਣ ਦਾ ਬੀੜਾ ਚੁੱਕਿਆ ਹੈ, ਉੱਥੇ ਪੰਜਾਬ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਸਬੰਧੀ ਜਾਗਰੂਕ ਕਰਨ ਦਾ ਵੀ ਫ਼ੈਸਲਾ ਕੀਤਾ ਹੈ | ਕਾਲਜ ਦੇ ਡਾਇਰੈਕਟਰ ਡਾ. ਪੀ. ਐਸ. ਛੋਕਰ ਅਤੇ ਪ੍ਰਬੰਧ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਲਜ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਵਲੋਂ 29 ਮਾਰਚ ਦਿਨ ਐਤਵਾਰ ਨੂੰ ਸ਼ਾਮ ਕਰੀਬ 3 ਵਜੇ ਬਾਜਾਖਾਨਾ ਨੇੜਲੇ ਪਿੰਡ ਝੱਖੜਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਿਹਤ ਅਤੇ ਸਿੱਖਿਆ ਸਬੰਧੀ ਲੱਗਣ ਵਾਲੇ ਇਕ ਰੋਜ਼ਾ ਕੈਂਪ ਦੌਰਾਨ ਲੋਕਾਂ ਨੂੰ ਜਾਗਰੂਕ ਕਰਨਗੇ |
ਪਿਛਲੀ ਖ਼ਬਰ ਐੱਮ.ਪੀ. ਕਾਲਜ ਡੱਬਵਾਲੀ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।