06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਸ਼ੇ ਦਾ ਸੇਵਨ ਕਰਦੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 05-04-2026
ਗਿੱਦੜਬਾਹਾ, 4 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਜਦੋਂ ਥਰਾਜਵਾਲਾ ਰੋਡ ਵੱਲ ਜਾ ਰਹੇ ਸਨ, ਤਾਂ ਸੀਵਰੇਜ ਪਲਾਂਟ ਦੀ ਕੰਧ ਦੇ ਨੇੜੇ ਸੜਕ ਕਿਨਾਰੇ 2 ਵਿਅਕਤੀ ਬੈਠੇ ਦਿਖਾਈ ਦਿੱਤੇ, ਜੋ ਆਪਣੇ ਹੱਥਾਂ ਨਾਲ ਕੁਝ ਜਲਾ ਰਹੇ ਸਨ ਅਤੇ ਅਜਿਹਾ ਜਾਪਦਾ ਸੀ ਕਿ ਜਿਵੇਂ ਉਹ ਕਿਸੇ ਨਸ਼ੇ ਦਾ ਸੇਵਨ ਕਰ ਰਹੇ ਹੋਣ | ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥਾਂ ਵਿਚ ਪਕੜੇ ਸਾਮਾਨ ਨੂੰ ਜਮੀਨ 'ਤੇ ਸੁੱਟ ਕੇ ਮੌਕਾ ਤੋਂ ਖਿਸਕਣ ਲੱਗੇ | ਪੁਲਿਸ ਵਲੋਂ ਜਦੋਂ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪੁੱਛਿਆ, ਤਾਂ ਉਨ੍ਹਾਂ ਆਪਣੀ ਪਹਿਚਾਣ ਅਵਤਾਰ ਸਿੰਘ ਉਰਫ਼ ਬੱਬੂ ਪੁੱਤਰ ਜੋਗਿੰਦਰ ਸਿੰਘ ਅਤੇ ਕੁਲਵੀਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀਆਨ ਗਿੱਦੜਬਾਹਾ ਵਜੋਂ ਹੋਈ | ਪੁਲਿਸ ਨੇ ਉਕਤਾਨ ਵਿਅਕਤੀਆਂ ਪਾਸੋਂ ਇਕ ਲਾਈਟਰ, 2 ਅੱਧਜਲੀ ਸਿਲਵਰ ਪੰਨੀ ਦੇ ਟੁਕੜੇ ਅਤੇ ਪਾਈਪ ਰੋਲ ਕੀਤੇ 10-10 ਰੁਪਏ ਦੇ ਕਰੰਸੀ ਨੋਟ ਬਰਾਮਦ ਕਰਕੇ ਉਕਤਾਨ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।