05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰੋਡਵੇਜ਼ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋ ਰੋਡਵੇਜ਼ ਡਿਪੂ ਫ਼ਰੀਦਕੋਟ ਦੇ ਗੇਟ ਅੱਗੇ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਪੈਸ਼ਲ ਕਾਡਰ ਪਾਲਿਸੀ ਤਹਿਤ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਧੱਕੇ ਨਾਲ ਉਨ੍ਹਾਂ ਦੇ ਨਾਮ ਵਰਤ ਕੇ ਪੱਤਰ ਜਾਰੀ ਕਰ ਰਹੀ ਹੈ ਅਤੇ ਜਥੇਬੰਦੀ ਵਲੋਂ ਪੱਤਰ ਦੀਆਂ ਕਾਪੀਆਂ ਸਾੜ ਕੇ ਯੂਨੀਅਨ ਦਾ ਨਾਮ ਵਰਤਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੀ ਹੈ | ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਸਰਕਾਰੀ ਬੱਸਾਂ ਪਾਉਣ ਵਿਚ ਚਾਰ ਸਾਲਾਂ ਤੋਂ ਫੇਲ੍ਹ ਸਰਕਾਰ ਹੁਣ ਵਿਭਾਗ ਵਿਚ ਕਿਲੋਮੀਟਰ ਸਕੀਮ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਪਾ ਕੇ ਨਿੱਜੀਕਰਨ ਕਰਨ ਵੱਲ ਤੁਰੀ ਹੈ | ਪਿਛਲੇ 4 ਸਾਲਾਂ ਦੌਰਾਨ 500 ਦੇ ਕਰੀਬ ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਬੱਸਾਂ ਤਾਂ ਕੀ ਪਾਉਣੀਆਂ ਪਹਿਲੀਆਂ ਬੱਸਾਂ ਦੇ ਟਾਇਰ ਸਪੇਅਰਪਾਰਟ ਤੱਕ ਨਹੀਂ ਆ ਰਿਹਾ | ਦੂਸਰੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ ਕੀਤਾ ਜਾ ਰਿਹਾ ਹੈ | ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜ਼ੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ | ਉਨ੍ਹਾਂ ਨੂੰ ਰਿਹਾਅ ਕਰਨ ਜਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਦੀ ਬਜਾਏ ਹੁਣ ਵਿਭਾਗ ਵਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਂਡਰ ਪਾਲਿਸੀ 2023 ਲਾਗੂ ਕਰਨ ਲਈ ਇਕ ਪੱਤਰ ਜਾਰੀ ਕੀਤਾ ਗਿਆ | ਜਿਸ ਵਿਚ ਜਥੇਬੰਦੀ ਦਾ ਨਾਮ ਦਰਜ ਕਰਕੇ ਵਰਕਰਾਂ
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਕੌਮੀ ਸ਼ਾਹ ਮਾਰਗ ਨੰ. 54 'ਤੇ ਬਰਗਾੜੀ ਦੇ ਨਜ਼ਦੀਕ ਭਾਰਤ ਗੈਸ ਦਾ ਭਰਿਆ ਟੈਂਕਰ ਪਲਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।