05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਾਜ ਚੋਣ ਕਮਿਸ਼ਨ ਵਲੋਂ ਰੁਬਿੰਦਰਜੀਤ ਸਿੰਘ ਬਰਾੜ ਜ਼ਿਲ੍ਹਾ ਫ਼ਰੀਦਕੋਟ ਦੇ ਚੋਣ ਆਬਜ਼ਰਵਰ ਨਿਯੁਕਤ <br/>

ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਫ਼ਰੀਦਕੋਟ ਲਈ ਰੁਬਿੰਦਰਜੀਤ ਸਿੰਘ ਬਰਾੜ ਆਈ.ਏ.ਐਸ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਾਹੁਲ ਕੁਮਾਰ ਚਾਬਾ ਨੇ ਦੱਸਿਆ ਕਿ ਉਪ ਮੰਡਲ ਅਫ਼ਸਰ ਡਰੇਨਜ਼ ਫ਼ਰੀਦਕੋਟ ਨੂੰ ਚੋਣ ਆਬਜ਼ਰਵਰ ਦੇ ਸਹਾਇਕ ਲਾਇਜ਼ਨ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹੇ ਦੇ ਨਾਗਰਿਕ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਚੋਣ ਆਬਜ਼ਰਵਰ ਰੁਬਿੰਦਰਜੀਤ ਸਿੰਘ ਬਰਾੜ ਆਈ.ਏ.ਐਸ ਨਾਲ ਮੋਬਾਈਲ ਨੰਬਰ 97813-31102 'ਤੇ ਸੰਪਰਕ ਕਰ ਸਕਦੇ ਹਨ | ਇਸ ਤੋਂ ਇਲਾਵਾ ਸਹਾਇਕ ਲਾਇਜ਼ਨ ਅਫ਼ਸਰ ਗੁਰਜੀਤ ਸਿੰਘ, ਉਪ ਮੰਡਲ ਅਫ਼ਸਰ ਡਰੇਨਜ ਨਾਲ ਮੋਬਾਈਲ ਨੰਬਰ 90410-80543 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਘਰ 'ਚੋਂ ਬਿਜਲੀ ਦੀਆਂ ਤਾਰਾਂ ਦੇ ਨਵੇਂ ਬੰਡਲ ਚੋਰੀ ਮਾਮਲੇ 'ਚ ਦੋ ਕਾਬੂ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।