05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਘਰ 'ਚੋਂ ਬਿਜਲੀ ਦੀਆਂ ਤਾਰਾਂ ਦੇ ਨਵੇਂ ਬੰਡਲ ਚੋਰੀ ਮਾਮਲੇ 'ਚ ਦੋ ਕਾਬੂ

ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਪਿੰਡ ਭਾਣਾ ਵਿਚ ਇਕ ਘਰ ਦੀ ਉਸਾਰੀ ਦੌਰਾਨ ਬਿਜਲੀ ਦੀਆਂ ਤਾਰਾਂ ਦੇ ਦਿਨ ਦਿਹਾੜੇ ਬੰਡਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਘਰ ਦੇ ਮਾਲਕ ਵਲੋਂ ਸੀ.ਸੀ.ਟੀ.ਵੀ. ਵਿਚ ਚੋਰ ਨੂੰ ਬੰਡਲ ਚੋਰੀ ਕਰਦੇ ਨੂੰ ਵੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ ਗਈ | ਪੁਲਿਸ ਵਲੋਂ ਚੋਰੀ ਦੇ ਇਸ ਮਾਮਲੇ ਵਿਚ ਪਿੰਡ ਦੇ ਹੀ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਵਲੋਂ ਅੱਗੇ ਜਿਸ ਨੂੰ ਇਹ ਬੰਡ ਵੇਚੇ ਗਏ ਸਨ ਨੂੰ ਵੀ ਨਾਮਜ਼ਦ ਕਰਕੇ ਗਿ੍ਫਤਾਰ ਕੀਤਾ ਗਿਆ ਹੈ ਅਤੇ ਚੋਰੀ ਕੀਤੇ ਤਾਰਾਂ ਦੇ ਬੰਡਲ ਬਰਾਮਦ ਕੀਤੇ ਗਏ | ਪ੍ਰਾਪਤ ਸੂਚਨਾ ਅਨੁਸਾਰ ਗੁਰਮੇਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੇ ਘਰ ਦੀ ਚਲ ਰਹੀ ਉਸਾਰੀ ਦੌਰਾਨ ਤਾਰਾਂ ਦੇ ਬੰਡਲ ਚੋਰੀ ਹੋ ਗਏ ਸਨ ਅਤੇ ਉਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਵੇਖਿਆ ਤਾਂ ਅਭਿਸ਼ੇਕ ਸਿੰਘ ਉਰਫ਼ ਅਭੀ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਭਾਣਾ ਨੂੰ ਚੋਰੀ ਕਰਦੇ ਹੋਏ ਵੇਖਿਆ ਹੈ | ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਵਲੋਂ ਤਾਰਾਂ ਦੇ ਬੰਡਲ ਚੋਰੀ ਕਰਕੇ ਗੁਰਪ੍ਰੀਤ ਸਿੰਘ ਪੁੱਤਰ ਮਲ ਸਿੰਘ ਵਾਸੀ ਪਿੰਡ ਪੱਕਾ-4 ਨੂੰ ਵੇਚ ਦਿੱਤੇ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਕੀਤੇ ਗਏ ਤਾਰਾਂ ਦੇ ਦੋ ਬੰਡਰ ਬਰਾਮਦ ਕਰ ਲਏ ਹਨ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਚੋਰੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ ਅਗਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਰੁਬਿੰਦਰਜੀਤ ਸਿੰਘ ਬਰਾੜ ਜ਼ਿਲ੍ਹਾ ਫ਼ਰੀਦਕੋਟ ਦੇ ਚੋਣ ਆਬਜ਼ਰਵਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।