05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਇਤਿਹਾਸਕ ਸ਼ਹਿਰ ’ਚ ਸਫ਼ਾਈ ਦਾ ਬੁਰਾ ਹਾਲ, ਮੁੱਖ ਸੜਕਾਂ ’ਤੇ ਲੱਗੇ ਗੰਦਗੀ ਦੇ ਢੇਰ

ਅਜੀਤ ਡੈਸਕ 19-07-2026

ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਇਤਿਹਾਸਕ ਸ਼ਹਿਰ ਵਿਚ ਸਫ਼ਾਈ ਦਾ ਬੁਰਾ ਹਾਲ ਹੈ ਤੇ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਥਾਂ-ਥਾਂ ’ਤੇ ਗੰਦਗੀ ਦੇ ਢੇਰ ਲੱਗੇ ਪਏ ਹਨ। ਇਨ੍ਹਾਂ ਗੰਦਗੀ ਦੇ ਢੇਰਾਂ ਕੋਲੋਂ ਲੋਕਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ। ਲੋਕਾਂ ਨੇ ਦੱਸਿਆ ਕਿ ਕਈ ਵਾਰ ਤਾਂ ਸੀਵਰੇਜ ਦਾ ਗੰਦਾ ਪਾਣੀ ਵੀ ਸੜਕਾਂ ’ਤੇ ਆਮ ਘੁੰਮਦਾ ਫਿਰਦਾ ਹੈ। ਇਸ ਸਮੱਸਿਆ ਵੱਲ ਨਗਰ ਕੌਸਲ ਜੈਤੋ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਧਿਆਨ ਨਹੀਂ ਦੇ ਰਹੇ ਤੇ ਪੂਰੀ ਤਰ੍ਹਾਂ ਖਾਮੋਸ਼ ਹਨ। ਇਥੇ ਦੱਸਣਾ ਜ਼ਰੂਰੀ ਹੈ ਕਿ ਕਰੀਬ 2 ਹਫ਼ਤਿਆਂ ਤੋਂ ਨਗਰ ਕੌਂਸਲ ਜੈਤੋ ਦੇ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ, ਪ੍ਰਦਰਸ਼ਨ ਕਰ ਰਹੇ ਹਨ ਪਰ ਸ਼ਹਿਰ ਦੀ ਸਥਿਤੀ ਵੱਲ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ। ਥਾਂ-ਥਾਂ ’ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫ਼ੈਲਣ ਦਾ ਖਤਰਾ ਬਣਿਆ ਹੋਇਆ ਹੈ ਤੇ ਇਸ ਗੰਭੀਰ ਮਸਲੇ ’ਤੇ ਸਿਹਤ ਵਿਭਾਗ ਵੀ ਚੁੱਪ ਹੈ। ਲੋਕਾਂ ਨੇ ਕਿਹਾ ਕਿ ਗਰਮੀ ਤੋਂ ਫ਼ੈਲਣ ਵਾਲੀਆਂ ਬਿਮਾਰੀਆਂ ਆਪਣੀ ਦਸਤਕ ਦੇਣਗੀਆਂ ਤਾਂ ਜਾ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਅੱਖਾਂ ਖੁੱਲਣਗੀਆਂ। ਪੰਜਾਬ ਸਰਕਾਰ, ਨਗਰ ਕੌਂਸਲ ਜੈਤੋ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਦੀ ਸਫ਼ਾਈ ਵੱਲ ਤੁਰੰਤ ਧਿਆਨ ਦੇਣ। ਜੇਕਰ ਸ਼ਹਿਰ ਅੰਦਰੋਂ ਗੰਦਗੀ ਦੇ ਢੇਰ ਚੁੱਕੇ ਜਾਣਗੇ ਤਾਂ ਸਫ਼ਾਈ ਹੋਵੇਗੀ ਤਾਂ ਹੀ ਲੋਕ ਵੀ ਬਿਮਾਰੀਆਂ ਤੋਂ ਬਚ ਸਕਣਗੇ। ਸ਼ਹਿਰ ਨਿਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਲਾਗੂ ਕੀਤੀਆਂ ਜਾਣ।

ਪਿਛਲੀ ਖ਼ਬਰ ਲੰਬੇ ਬਿਜਲੀ ਦੇ ਪਾਵਰ ਕੱਟਾਂ, ਅਤਿ ਦੀ ਗਰਮੀ ਅਤੇ ਮੀਂਹ ਦੀ ਘਾਟ ਕਾਰਨ ਝੋਨੇ ਦੀ ਫ਼ਸਲ ਹੋ ਰਹੀ ਪ੍ਰਭਾਵਿਤ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਦੇ ਧਰਨੇ ’ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।