05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

ਅਜੀਤ ਡੈਸਕ 19-07-2026
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ 8 ਜੁਲਾਈ ਤੋਂ ਲਗਾਤਾਰ ਹੜਤਾਲ ’ਤੇ ਬੈਠੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦਾ ਸੰਘਰਸ਼ ਜਾਰੀ ਹੈ। ਪਿਛਲੇ ਦਿਨੀਂ ਗਿੱਦੜਬਾਹਾ ਵਿਖੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟ ਕੀਤਾ ਗਿਆ, ਜਦਕਿ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲ ਲੰਬੀ ਹੋਣ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ ਹਨ। ਕੂੜੇ ਵਿਚੋਂ ਉਠ ਰਹੀ ਬਦਬੂ ਕਾਰਨ ਲੋਕਾਂ ਵਿਚ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਵੀ ਵਧ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਸ਼ਾਮਿਲ ਹੋਏ ਅਤੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਡੀ.ਏ. ਦੀ ਬਕਾਇਆ ਕਿਸ਼ਤ ਜਾਰੀ ਕਰਨ ਅਤੇ ਸ਼ਹਿਰ ਵਿਚ ਪੱਕੇ ਤੌਰ ’ਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਕਰਨ ਦੀ ਮੰਗ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ। ਇਸ ਮੌਕੇ ਪੱਕੇ ਸਫ਼ਾਈ ਕਰਮਚਾਰੀਆਂ ਦਾ ਪ੍ਰਧਾਨ ਵਿਜੈ ਕੁਮਾਰ ਤੇ ਕੱਚੇ ਸਫ਼ਾਈ ਕਰਮਚਾਰੀਆਂ ਦਾ ਪ੍ਰਧਾਨ ਬਲਜੀਤ ਸਿੰਘ ਨੇ ਧਰਨੇ ਵਿਚ ਸ਼ਮੂਲੀਅਤ ਕਰਨ ’ਤੇ ਹਨੀ ਫ਼ੱਤਣਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਕੌਂਸਲਰ ਕਰਤਾਰ ਸਿੰਘ ਟੀਨੂੰ ਸੋਢੀ, ਬਾਬਾ ਗਗਨਦੀਪ ਸਿੰਘ ਕੌਂਸਲਰ, ਸ਼ੰਮੀ ਕੁਮਾਰ, ਵਿਸ਼ਵ ਕੁਮਾਰ, ਅਜੈ ਕੁਮਾਰ, ਗੁਰਵਿੰਦਰ ਸਿੰਘ ਬੱਬੂ ਤੋਂ ਇਲਾਵਾ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ ਅਗਲੀ ਖ਼ਬਰ ਡਾ. ਅਜੈ ਸੇਤੀਆ ਵਲੋਂ ਇਕ ਦਹਾਕੇ ਤੋਂ ਜਾਰੀ ਹੈ ਬੂਟੇ ਲਾਉਣ ਦੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।