05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਐੱਚ.ਐੱਸ. ਹਾਈ ਸਕੂਲ ਵਿਖੇ ਯੈਲੋ ਦਿਵਸ ਮਨਾਇਆ

ਅਜੀਤ ਡੈਸਕ 19-07-2026
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਵਿਚ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਯੈਲੋ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀ ਪੀਲੇ ਰੰਗ ਦੇ ਸੁੰਦਰ ਪਹਿਰਾਵਿਆਂ ਵਿਚ ਸਕੂਲ ਪਹੁੰਚੇ। ਬੱਚੇ ਆਪਣੇ ਨਾਲ ਕੇਲਾ, ਅੰਬ, ਅਨਾਨਾਸ, ਮੱਕੀ, ਨਿੰਬੂ, ਪੀਲੇ ਚੌਲ ਆਦਿ ਪੀਲੇ ਰੰਗ ਦੇ ਖਾਣ-ਪੀਣ ਦੇ ਪਦਾਰਥ ਵੀ ਲੈ ਕੇ ਆਏ। ਅਧਿਆਪਕਾਂ ਵਲੋਂ ਰੰਗ ਪਛਾਣ ਨਾਲ ਸੰਬੰਧਿਤ ਵੱਖ-ਵੱਖ ਮਨੋਰੰਜਕ ਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਬੱਚਿਆਂ ਨੇ ਖੇਡ-ਖੇਡ ਵਿਚ ਪੀਲੇ ਰੰਗ ਦੀ ਮਹੱਤਤਾ ਤੇ ਪਛਾਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰਿੰਸੀਪਲ ਵਿਪਨ ਕੁਮਾਰ, ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ ਤੇ ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਸਿੱਖਣ ਦੀ ਰੁਚੀ ਨੂੰ ਹੋਰ ਪ੍ਰਫ਼ੁੱਲਤ ਕਰਦੀਆਂ ਹਨ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਸਮਨ ਬਰਾੜ ਤੇ ਅਨਮੋਲ ਬਰਾੜ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਸਰਕਾਰ ਤੁਰੰਤ ਮੰਨੇ-ਅਸ਼ੋਕ ਬਜਾਜ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।