05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਸਰਕਾਰ ਤੁਰੰਤ ਮੰਨੇ-ਅਸ਼ੋਕ ਬਜਾਜ

ਅਜੀਤ ਡੈਸਕ 19-07-2026
ਮਲੋਟ, 18 ਜੁਲਾਈ (ਪਾਟਿਲ)-ਸਫ਼ਾਈ ਸੇਵਕ ਯੂਨੀਅਨ ਮਲੋਟ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲਗਾਏ ਗਏ ਅਣਮਿੱਥੇ ਸਮੇਂ ਦੇ ਧਰਨੇ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਮਲੋਟ ਦੇ ਪ੍ਰਧਾਨ ਅਸ਼ੋਕ ਬਜਾਜ ਤੇ ਪਾਰਟੀ ਦੇ ਐੱਮ.ਸੀ. ਸਾਹਿਬਾਨ ਨੇ ਪਹੁੰਚ ਕੇ ਸਫ਼ਾਈ ਸੇਵਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਪੂਰਾ ਸਮਰਥਨ ਕੀਤਾ। ਇਸ ਮੌਕੇ ਅਸ਼ੋਕ ਬਜਾਜ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਪੰਜਾਬ ਸਰਕਾਰ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਬੈਠਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਧਰਨਾ ਲੰਮਾ ਖਿੱਚਣ ਕਾਰਨ ਸ਼ਹਿਰ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ, ਸੀਵਰੇਜ ਸਿਸਟਮ ਠੱਪ ਹੋ ਚੁੱਕਾ ਹੈ, ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਹੈ ਅਤੇ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਦਿਨੋਂ-ਦਿਨ ਵੱਧ ਰਿਹਾ ਹੈ। ਜੇਕਰ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ। ਇਸ ਮੌਕੇ ਐੱਮ.ਸੀ. ਗੋਲਡੀ ਭੁੱਲਰ, ਐੱਮ.ਸੀ. ਰਿੰਕੂ, ਐੱਮ.ਸੀ. ਕੇਵਲ ਅਰੋੜਾ, ਪ੍ਰਕਾਸ਼ ਚੰਦ ਟੈਨੀ, ਰਾਜੂ ਕੁਮਾਰ, ਹੈਪੀ ਮੱਕੜ, ਅਮਰੀਕ ਕਲਸੀ (ਜ਼ਿਲ੍ਹਾ ਪ੍ਰਧਾਨ ਬੀ.ਸੀ. ਸੈੱਲ), ਅਸ਼ੋਕ ਮੱਕੜ, ਸੁਮੀਤ ਜਾਟਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ, ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇ... ਅਗਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਯੈਲੋ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।