05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

-ਮਾਮਲਾ ਦੋ ਵਿਦਿਆਰਥੀਆਂ ਦੀ ਕੁੱਟਮਾਰ ਦਾ- ਸਰਕਾਰੀ ਹਾਈ ਸਕੂਲ ਡੋਡ ਦੇ ਮੁੱਖ ਅਧਿਆਪਕ ਤੇ ਅਧਿਆਪਕ ’ਤੇ ਮਾਮਲਾ ਦਰਜ

ਅਜੀਤ ਡੈਸਕ 20-07-2026

ਬਾਜਾਖਾਨਾ, 19 ਜੁਲਾਈ (ਜਗਦੀਪ ਸਿੰਘ ਗਿੱਲ)–ਨਜ਼ਦੀਕੀ ਪਿੰਡ ਡੋਡ ਦੇ ਸਰਕਾਰੀ ਹਾਈ ਸਕੂਲ ਵਿਚ ਮੁੱਖ ਅਧਿਆਪਕ ਅਤੇ ਇਕ ਅਧਿਆਪਕ ਵਲੋਂ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਹਰਪਰਵਿੰਦਰ ਸਿੰਘ ਪੁੱਤਰ ਛਿੰਦਾ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਚਮਕੌਰ ਸਿੰਘ ਦੀ ਕਥਿਤ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ’ਤੇ ਪੁਲਿਸ ਥਾਣਾ ਬਾਜਾਖਾਨਾ ਵਿਖੇ ਸਬ ਇੰਸਪੈਕਟਰ ਅਜੇ ਸਿੰਘ ਦੀ ਤਫ਼ਤੀਸ਼ ’ਤੇ ਐਫ਼.ਆਈ.ਆਰ ਨੰਬਰ 117 ਮਿਤੀ 19 ਜੁਲਾਈ 2026 ਨੂੰ ਧਾਰਾ 127(2), 115(2) ਤਹਿਤ ਪਰਚਾ ਦਰਜ ਕੀਤਾ ਗਿਆ। ਵਰਣਨਯੋਗ ਹੈ ਕਿ ਸਕੂਲ ਵਿਚ ਕੁਝ ਵਿਦਿਆਰਥੀਆਂ ਵਲੋਂ ਬਾਥਰੂਮ ਅਤੇ ਕੁਝ ਕਮਰਿਆਂ ਵਿਚ ਅਧਿਆਪਕਾਂ ਪ੍ਰਤੀ ਇਤਰਾਜ ਯੋਗ ਸਮੱਗਰੀ ਲਿਖ ਦਿੱਤੀ ਗਈ ਸੀ। ਜਿਸ ਦੇ ਪ੍ਰਤੀਕਰਮ ਵਜੋਂ ਮੁੱਖ ਅਧਿਆਪਕ ਤਰਸੇਮ ਮੌਂਗਾ ਅਤੇ ਮੈਥ ਅਧਿਆਪਕ ਕੁਲਵਿੰਦਰ ਸਿੰਘ ਵਲੋਂ ਜਾਂਚ-ਪੜਤਾਲ ਦੇ ਚੱਕਰ ਵਿਚ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੜਕਦੀ ਧੁੱਪ ਵਿਚ ਖੜ੍ਹਾ ਕਰ ਲਿਆ ਗਿਆ। ਅੱਠਵੀਂ ਜਮਾਤ ਦੇ ਇਕ ਵਿਦਿਆਰਥੀ ਦੇ ਦੱਸਣ ’ਤੇ ਉਕਤ ਦੋਵਾਂ ਵਿਦਿਆਰਥੀਆਂ ਦੀ ਕੁੱਟਮਾਰ ਹੀ ਨਹੀਂਂ ਸਗੋਂ ਦੋਵੇਂ ਵਿਦਿਆਰਥੀਆਂ ਨੂੰ ਗੰਦੇ ਅਤੇ ਕੀੜ੍ਹਿਆਂ ਵਾਲੇ ਬਾਥਰੂਮ ਵਿਚ ਦੋ ਘੰਟੇ ਤੱਕ ਬੰਦ ਕਰ ਦਿੱਤਾ ਗਿਆ ਸੀ। ਜਦੋਂ ਉਕਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿਚ ਬੁਲਾਇਆ ਗਿਆ ਤਾਂ ਉਨ੍ਹਾਂ ਵਿਦਿਆਰਥੀਆਂ ਨੂੰ ਬਾਥਰੂਮ ਵਿਚੋਂ ਬਾਹਰ ਕੱਢਿਆ। ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ । ਇਸ ਘਟਨਾ ਦਾ ਮਾਪਿਆਂ ਵਲੋਂ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਸੀ ਅਤੇ 112 ’ਤੇ ਪੁਲਿਸ ਵਿਭਾਗ ਨੂੰ ਸੂਚਿਤ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ। ਜਿਸ ਤਹਿਤ ਪੁਲਿਸ ਥਾਣਾ ਬਾਜਾਖਾਨਾ ਵਲੋਂ ਐਫ਼.ਆਈ. ਆਰ ਦਰਜ ਕੀਤੀ ਗਈ ਹੈ। ਇਸ ਪ੍ਰਤੀਕਰਮ ’ਤੇ ਪੀੜ੍ਹਤ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਪਿਛਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ ਅਗਲੀ ਖ਼ਬਰ ਰਾਜੇ ਮਹਾਰਾਜਿਆਂ ਦੇ ਦੌਰ ਸਮੇਂ ਤੁਰੰਤ ਅਤੇ ਮੁਫ਼ਤ ਮਿਲਦਾ ਸੀ ਇਨਸਾਫ, ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।