05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ

ਅਜੀਤ ਡੈਸਕ 20-07-2026

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੂਬਾ ਪੱਧਰ ’ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇਕ ਵਿਸ਼ੇਸ਼, ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ, ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਕਿਸੇ ਵੀ ਅਪਰਾਧਿਕ ਨੈੱਟਵਰਕ ਨੂੰ ਨਾਕਾਮ ਕਰਨਾ ਸੀ। ਇਹ ਸਰਚ ਅਭਿਆਨ ਜੇਲ੍ਹ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐਸ.ਪੀ. ਬਚਨ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਆਈ. ਜਗਸੀਰ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਕਾਰਵਾਈ ਵਿਚ ਹਿੱਸਾ ਲਿਆ। ਸਰਚ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਹਰ ਗਤੀਵਿਧੀ ’ਤੇ ਸਖ਼ਤ ਨਿਗਰਾਨੀ ਰੱਖੀ ਗਈ। ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਨੇ ਕਿਹਾ ਕਿ ਜਨਤਕ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ -ਮਾਮਲਾ ਦੋ ਵਿਦਿਆਰਥੀਆਂ ਦੀ ਕੁੱਟਮਾਰ ਦਾ- ਸਰਕਾਰੀ ਹਾਈ ਸਕੂਲ ਡੋਡ ਦੇ ਮੁੱਖ ਅਧਿਆਪਕ ਤੇ ਅਧਿਆਪਕ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।