ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜਾਰੀ ਕੀਤੀ ਗਈ 18 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵਿਚ ਗੌਰਵ ਕੱਕੜ ਨੂੰ ਮੁੜ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨਗੀ ਲਈ 7 ਆਗੂ ਦੌੜ ’ਚ ਸਨ। ਜਿਨ੍ਹਾਂ ਵਿਚੋਂ ਗੌਰਵ ਕੱਕੜ ਨੇ ਬਾਜ਼ੀ ਮਾਰੀ ਹੈ। ਗੌਰਵ ਕੱਕੜ ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਗੌਰਵ ਕੱਕੜ ਨੂੰ ਵਧਾਈ ਦਿੱਤੀ। ਗੌਰਵ ਕੱਕੜ ਨੇ ਹਾਈਕਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਜੋ ਪਾਰਟੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਸਨੂੰ ਉਹ ਅੱਗੇ ਤੋਂ ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ’ਚ ਪੂਰੀ ਮਿਹਨਤ ਕਰਨਗੇ।