06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੀ ਮੀਟਿੰਗ ਹੋਈ

ਅਜੀਤ ਡੈਸਕ 20-07-2026
ਸਾਦਿਕ, 19 ਜੁਲਾਈ (ਆਰ.ਐਸ.ਧੁੰਨਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ। ਜਿਸ ਵਿਚ ਅਵਤਾਰ ਸਿੰਘ ਮਹਿਮਾ ਸੀਨੀਅਰ ਮੀਤ ਪ੍ਰਧਾਨ, ਦਲਵਿੰਦਰ ਸਿੰਘ ਸ਼ੇਰ ਖਾਂ ਅਤੇ ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਆਗੂਆਂ ਵਲੋਂ ਮੀਟਿੰਗ ’ਚ 22 ਜੁਲਾਈ ਨੂੰ ਪੰਜਾਬ ਵਿਚ ਟੋਲ ਪਲਾਜੇ ਬੰਦ ਕਰਵਾਉਣ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਮਹਿਮਾ ਅਤੇ ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਯੂਨੀਅਨ ਦੀਆਂ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਅਤੇ ਇਕ ਮੰਚ ’ਤੇ ਇਕੱਠੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਸਾਦਿਕ ਦੇ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਬਲਾਕ ਦੀ ਇਕਾਈ ਵੱਧ ਚੜ ਕੇ ਯੂਨੀਅਨ ਦੀਆਂ ਗਤੀ ਵਿਧੀਆਂ ਵਿਚ ਭਾਗ ਲਵੇਗੀ। ਇਸ ਮੌਕੇ ਦਲਜੀਤ ਸਿੰਘ ਮੁਮਾਰਾ ਜਨਰਲ ਸਕੱਤਰ, ਸੋਨੀ ਢਿੱਲਵਾਂ ਮੀਤ ਪ੍ਰਧਾਨ, ਰਾਜਾ ਝੋਕ ਸਰਕਾਰੀ ਸੀਨੀਅਰ ਮੀਤ ਪ੍ਰਧਾਨ, ਹੈਪੀ ਚਾਵਲਾ ਪ੍ਰੈਸ ਸਕੱਤਰ, ਨਿਰੰਜਨ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ ਸੈਦੇਕੇ, ਬਿੱਕਰ ਸਿੰਘ, ਰੇਸ਼ਮ ਸਿੰਘ, ਮੇਜਰ ਸਿੰਘ, ਗੁਰਮੀਤ ਸਿੰਘ, ਜਲੌਰ ਸਿੰਘ, ਪਰਮਿੰਦਰ ਸਿੰਘ, ਬਾਦਲ ਸਿੰਘ, ਗੋਰਾ ਸ਼ਰਮਾ, ਰਵਿੰਦਰ ਪਾਲ ਸਿੰਘ, ਸਵਿੰਦਰ ਸਿੰਘ ਸੰਗਤਪੁਰਾ, ਗੁਰਵਿੰਦਰ ਸਿੰਘ ਸੰਗਤਪੁਰਾ, ਮੰਦਰ ਸਿੰਘ, ਸੁਮਨਪ੍ਰੀਤ ਸਿੰਘ, ਨਾਨਕ ਸਿੰਘ, ਮੌੜਾ ਸਿੰਘ ਸੈਦੇਕੇ, ਰਾਮ ਸਿੰਘ ਸੈਦੇਕੇ, ਦਮਨ ਛਾਬੜਾ, ਸੋਨੀ ਸੰਗਤਪੁਰਾ, ਗੁਰਮੇਜ ਬੁੱਟਰ, ਜਸਵਿੰਦਰ ਕਾਉਣੀ, ਗੁਰਮੀਤ ਸਾਦਿਕ, ਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ, ਸ਼ੇਰਬਾਜ ਸਿੰਘ ਮਾਨੀ ਸਿੰਘ ਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਲੱਬਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਪੋਰਟਸ ਜਰਸੀਆਂ ਵੰਡੀਆਂ ਅਗਲੀ ਖ਼ਬਰ ਭਾਜਪਾ ਦੇ ਟਕਸਾਲੀ ਆਗੂ ਸੋਮਨਾਥ ਕਾਲੜਾ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।