05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਇਨਸਾਫ਼ ਲਈ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਕਤਲ-ਜੀ.ਟੀ.ਯੂ.

ਅਜੀਤ ਡੈਸਕ 23-07-2026

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿੱਲੀ ਵਿਚ ਇਨਸਾਫ਼ ਲਈ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਉਪਰ ਲਾਠੀਚਾਰਜ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਬਲਾਕ ਪ੍ਰਧਾਨ ਕੁਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰਾਂ ਵਿਦਿਆਰਥੀਆਂ ਦੇ ਪੇਪਰ ਲੀਕ ਸੰਬੰਧੀ ਦੇਸ਼ ਵਿਚ ਫ਼ੈਲਦੀ ਬੇਰੁਜ਼ਗਾਰੀ ਤੇ ਡੁੱਬ ਰਹੀ ਅਰਥ ਵਿਵਸਥਾ ’ਤੇ ਨੌਜਵਾਨਾਂ ਨੂੰ ਜਵਾਬ ਦੇਣ ਤੋਂ ਭੱਜ ਰਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਤਾਨਾਸ਼ਾਹੀ ਜ਼ਬਰ ਕਰ ਰਹੀ ਹੈ। ਜਿਸ ਤਰ੍ਹਾਂ ਦਿੱਲੀ ਵਿਚ ਵਿਦਿਆਰਥੀਆਂ ’ਤੇ ਗੈਰ ਮਨੁੱਖੀ ਤੇ ਜ਼ਾਲਮਾਨਾ ਤਰੀਕੇ ਨਾਲ ਤਸ਼ੱਦਦ ਕੀਤਾ ਗਿਆ, ਉਸ ਨਾਲ ਭਾਰਤੀ ਲੋਕਤੰਤਰ ਦਾ ਦੁਨੀਆ ਵਿਚ ਮਜ਼ਾਕ ਉਡਾਇਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਦਿੱਲੀ ਵਿਚ ਮਗਰਮੱਛ ਦੇ ਹੰਝੂ ਵਹਾਉਣ ਨਾਲੋਂ ਪੰਜਾਬ ਦੇ ਬੇਰੁਜ਼ਗਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਤੇ ਤਸ਼ੱਦਦ ਕਰਨਾ ਬੰਦ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਗੱਲਬਾਤ ਰਾਹੀਂ ਹੱਲ ਕਰੇ। ਇਸ ਸਮੇਂ ਅਧਿਆਪਕ ਆਗੂ ਵਿਕਰਮਜੀਤ ਸਿੰਘ, ਅਮਰੀਕ ਸਿੰਘ, ਬਲਕਰਨ ਸਿੰਘ, ਸਤੀਸ਼ ਕੌਸ਼ਿਕ, ਰਾਜੇਸ਼ ਵਰਮਾ, ਹਰਜੀਤ ਸਿੰਘ, ਡਾ. ਅਮਨਦੀਪ ਸਿੰਘ, ਗੁਰਮੀਤ ਸਿੰਘ ਹੁੰਦਲ, ਜਸਵਿੰਦਰ ਸਿੰਘ, ਮੁਕੇਸ਼ ਕੁਮਾਰ, ਹਰਬਖ਼ਸ਼ ਬਹਾਦਰ ਸਿੰਘ ਹਾਜ਼ਰ ਸਨ।

ਪਿਛਲੀ ਖ਼ਬਰ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ’ਚ ਹੋਏ ਨਕਲ ਕਾਂਡ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।