05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ’ਚ ਹੋਏ ਨਕਲ ਕਾਂਡ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 23-07-2026
ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਕਰਵਾਈ ਗਈ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਨਕਲ ਕਰਵਾਉਣ ਵਾਲੇ ਇਕ ਸੁਚੱਜੇ ਅਤੇ ਹਾਈ-ਟੈਕ ਅੰਤਰਰਾਜੀ ਗਿਰੋਹ ਦਾ ਪਤਾ ਉਦੋਂ ਚੱਲਿਆ ਜਦੋਂ ਯੂਨੀਵਰਸਿਟੀ ਦੇ ਉਡਣ ਦਸਤੇ ਨੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਹਾਈਟੈਕ ਤਕਨੀਕ ਨਾਲ ਨਕਲ ਕਰ ਰਹੇ ਕਰੀਬ 28 ਉਮੀਦਵਾਰਾਂ ਨੂੰ ਕਾਬੂ ਕਰ ਪੁਲਿਸ ਹਵਾਲੇ ਕੀਤਾ ਗਿਆ। ਜਿਸ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੇ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਿਲਾਇਕੀ ਹੈ ਕਿ ਇਕ ਪੇਪਰ ਵੀ ਚੱਜ ਨਾਲ ਕਰਵਾ ਨਹੀਂ ਸਕੀ। ਉਨ੍ਹਾਂ ਕਿਹਾ ਸਿੱਖਿਆ ਦਾ ਅੱਜ ਬੁਰਾ ਹਾਲ ਹੈ ਜਿਹੜੇ ਮੰਤਰੀ ਇਨ੍ਹਾਂ ਦੇ ਸਿੱਖਿਆ ਨੀਤੀ ਦੀ ਗੱਲ ਕਰਦੇ ਸਨ ਉਹ ਅੱਜ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਾਸੀ ਹਨ ਅਤੇ ਪੰਜਾਬ ਦੀ ਗੱਲ ਕਰਦੇ ਆਏ ਹਨ ਤੇ ਕਰਦੇ ਰਹਿਣਗੇ ਜਿਸ ਤਰ੍ਹਾਂ ਇਨ੍ਹਾਂ ਨੂੰ ਦਿੱਲੀ ਵਿਚੋ ਹਰਾ ਕੇ ਬਾਹਰ ਕੀਤਾ ਹੈ ਉਸ ਤਰ੍ਹਾਂ ਪੰਜਾਬ ਵਿਚੋਂ ਵੀ ਹਰਾ ਕੇ ਬਾਹਰ ਕਰਨਗੇ। ਹੁਣ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜਿਵੇਂ ਹੀ ਸਾਨੂੰ ਪਤਾ ਲਗਾ ਕਿ ਇਕ ਗਿਰੋਹ ਪੈਨ ਕੈਮਰਿਆਂ ਅਤੇ ਰੀਅਲ-ਟਾਈਮ ਡਿਕਟੇਸ਼ਨ ਰਾਹੀਂ ਨਕਲ ਕਰਵਾ ਰਿਹਾ ਸੀ ਅਸੀਂ ਤੁਰੰਤ ਕਾਰਵਾਈ ਕੀਤੀ ਮੁੱਖ ਸਾਜ਼ਿਸ਼ਕਰਤਾਵਾਂ ਅਤੇ 28 ਉਮੀਦਵਾਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 27 ਬੈਟਰੀ ਨਾਲ ਚੱਲਣ ਵਾਲੇ ਵਾਇਰਲੈੱਸ ਨਕਲ ਉਪਕਰਣ ਵੀ ਬਰਾਮਦ ਕੀਤੇ ਹਨ। ਜਲਦ ਹੀ ਸਾਰਾ ਮਾਮਲਾ ਬਿਲਕੁਲ ਸਾਫ਼ ਹੋ ਜਾਵੇਗਾ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਇਨਸਾਫ਼ ਲਈ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਕਤਲ-ਜੀ.ਟੀ.ਯੂ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।