05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ’ਤੇ ਫ਼ਿਲਮ ਦਿਖਾਈ

ਅਜੀਤ ਡੈਸਕ 23-07-2026
ਕੋਟਕਪੂਰਾ, 22 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਿੰਡ ਚਹਿਲ ਅਤੇ ਪਿੰਡ ਭਾਣਾ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ ’ਤੇ ਆਧਾਰਿਤ ਦਸਤਾਵੇਜੀ ਫ਼ਿਲਮ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ ਨੇ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵੀਦਾਸ ਜੀ ਵਲੋਂ ਦਿਖਾਏ ਗਏ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਅਹਿਦ ਕੀਤਾ। ਹਾਜ਼ਰ ਲੋਕਾਂ ਨੇ ਕਿਹਾ ਕਿ ਅਜਿਹੀਆਂ ਦਸਤਾਵੇਜੀ ਫ਼ਿਲਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ, ਫਲਸਫੇ ਅਤੇ ਉਚੇ ਆਦਰਸ਼ਾਂ ਨਾਲ ਜੁੜਨ ਵਿਚ ਮੱਦਦ ਮਿਲਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਗੁਰੂ ਸਾਹਿਬ ਦੇ ਸਮਾਨਤਾ, ਸਮਾਜਿਕ ਨਿਆਂ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਤਾਂ ਜੋ ਇਨ੍ਹਾਂ ਮਹਾਨ ਕਦਰਾਂ-ਕੀਮਤਾਂ ਦੇ ਆਧਾਰ ’ਤੇ ਸੁਚੱਜੇ, ਸਾਂਝੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਾਂ ਮੰਨੇ ਪੰਜਾਬ ਸਰਕਾਰ-ਆਗੂ ਅਗਲੀ ਖ਼ਬਰ ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।