ਵੱਖ-ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਿਲਮ ਦਿਖਾਈ
ਮਲੋਟ, 4 ਅਗਸਤ (ਪਾਟਿਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਲਕਾ ਮਲੋਟ ਦੇ ਪਿੰਡ ਅਬੁਲ ਖੁਰਾਣਾ, ਰੱਥੜੀਆਂ, ਦਾਨੇਵਾਲਾ ਤੇ ਮਲੋਟ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਰੁਚੀ ਨਾਲ ਦੇਖਿਆ।
ਬ
ਬਾਰਿਸ਼ ਕਾਰਨ ਦੁਕਾਨ ਦੀ ਡਿੱਗੀ ਛੱਤ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਟਿਕ ਮਹਿਲਾ। ਅਜੀਤ ਤਸਵੀਰ
05-08-2026
ਮਲੋਟ, 4 ਅਗਸਤ (ਪਾਟਿਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਲਕਾ ਮਲੋਟ ਦੇ ਪਿੰਡ ਅਬੁਲ ਖੁਰਾਣਾ, ਰੱਥੜੀਆਂ, ਦਾਨੇਵਾਲਾ ਤੇ ਮਲੋਟ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਰੁਚੀ ਨਾਲ ਦੇਖਿਆ। ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਗਏ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ, ਮਿਹਨਤ ਦੀ ਮਹੱਤਤਾ ਅਤੇ ਸਮਾਜ ਵਿਚੋਂ ਜਾਤ-ਪਾਤ ਅਤੇ ਵਿਤਕਰੇ ਨੂੰ ਖ਼ਤਮ ਕਰਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਰਬੱਤ ਦੇ ਭਲੇ, ਸਮਾਜਿਕ ਬਰਾਬਰੀ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਦਸਤਾਵੇਜ਼ੀ ਫਿਲਮਾਂ ਦੇ ਪ੍ਰਦਰਸ਼ਨ ਅਤੇ ਜਾਗਰੂਕਤਾ ਸਮਾਗਮ ਕਰਵਾ ਕੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਿਆ ਜਾ ਰਿਹਾ ਹੈ।