05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

07.17 ਗਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੰਧਵਾਂ ਤੋਂ ਜਲਾਲੇਆਣਾ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਪੁਲ਼ ਸੂਆ ਜਲਾਲੇਆਣਾ ਰੋਡ ਬਾਹੱਦ ਪਿੰਡ ਸੰਧਵਾਂ ਪੁੱਜੀ ਤਾਂ ਜਲਾਲੇਆਣਾ ਸਾਈਡ ਤੋਂ ਇਕ ਮੋਨਾ ਨੌਜਵਾਨ ਸ਼ੱਕੀ ਹਾਲਤ ਵਿਚ ਆਪਣੇ ਖੱਬੇ ਹੱਥ ਆਉਂਦਾ ਦਿਖਾਈ ਦਿੱਤਾ।

ਅਜੀਤ ਡੈਸਕ 05-08-2026
ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੰਧਵਾਂ ਤੋਂ ਜਲਾਲੇਆਣਾ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਪੁਲ਼ ਸੂਆ ਜਲਾਲੇਆਣਾ ਰੋਡ ਬਾਹੱਦ ਪਿੰਡ ਸੰਧਵਾਂ ਪੁੱਜੀ ਤਾਂ ਜਲਾਲੇਆਣਾ ਸਾਈਡ ਤੋਂ ਇਕ ਮੋਨਾ ਨੌਜਵਾਨ ਸ਼ੱਕੀ ਹਾਲਤ ਵਿਚ ਆਪਣੇ ਖੱਬੇ ਹੱਥ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਹੌਲਦਾਰ ਗੁਰਪ੍ਰੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਪਤਾ ਸੁਖਜਿੰਦਰ ਸਿੰਘ ਉਰਫ਼ ਨਿੱਕਾ ਵਾਸੀ ਪਿੰਡ ਵਾਂਦਰ ਜਟਾਣਾ ਦੱਸਿਆ। ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਉਸ ਕੋਲੋਂ 07.17 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਪਾਰਟੀ ਨੇ ਉਕਤ ਮੁਲਜ਼ਮ ਨੂੰ ਗਿ੍ਰਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ 6.80 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਰਫ਼ਤਾਰ ਮਲੋਟ ਜ਼ੋਨ ਦੀਆਂ ਸਕੂਲ ਖ਼ੇਡਾਂ ਸ਼ੁਰੂ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।