05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭਾਜਪਾ ਨੂੰ ਮੁੜ ਇਕਜੁੱਟ ਕਰਨਾ ਪਹਿਲੀ ਤਰਜੀਹ : ਭੰਗੇਵਾਲਾ ਨਵੇਂ ਜ਼ਿਲ੍ਹਾ ਪ੍ਰਧਾਨ ਵਜੋਂ ਮਲੋਟ ਪਹੁੰਚਣ ’ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਮਲੋਟ, 4 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਵਲੋਂ ਕੁਲਦੀਪ ਸਿੰਘ ਭੰਗੇਵਾਲਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਤੀਸ਼ ਅਸੀਜਾ ਮਲੋਟ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਮਲੋਟ ਵਿਖੇ ਪੁੱਜੇ ਜ਼ਿਲ੍ਹਾ ਭਾਜਪਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ। ਤਸਵੀਰ : ਪਾਟਿਲ 05-08-2026
ਮਲੋਟ, 4 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਵਲੋਂ ਕੁਲਦੀਪ ਸਿੰਘ ਭੰਗੇਵਾਲਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਤੀਸ਼ ਅਸੀਜਾ ਮਲੋਟ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਹਾਲ ਹੀ ਵਿਚ ਭਾਜਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਮੁੜ ਇਸ ਅਹੁਦੇ ’ਤੇ ਨਿਯੁਕਤ ਕੀਤਾ ਸੀ, ਪਰ ਕੁਝ ਹੀ ਦਿਨਾਂ ਬਾਅਦ ਇਹ ਫ਼ੈਸਲਾ ਬਦਲਦਿਆਂ ਕੁਲਦੀਪ ਸਿੰਘ ਭੰਗੇਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਜ਼ਿਲ੍ਹਾ ਭਾਜਪਾ ਵਿਚ ਅੰਦਰੂਨੀ ਮਤਭੇਦਾਂ ਕਾਰਨ ਕਈ ਸੀਨੀਅਰ ਆਗੂ ਅਤੇ ਵਰਕਰ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਨਵੇਂ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਕੁਲਦੀਪ ਸਿੰਘ ਭੰਗੇਵਾਲਾ ਪਹਿਲੀ ਵਾਰ ਮਲੋਟ ਪਹੁੰਚੇ, ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹੋਈ ਮੀਟਿੰਗ ਵਿਚ ਉਨ੍ਹਾਂ ਨੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰਨ ਦਾ ਸੱਦਾ ਦਿੱਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਰਕਰਾਂ ਵਲੋਂ ਮਿਲਿਆ ਪਿਆਰ ਅਤੇ ਸਨਮਾਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਜਿਨ੍ਹਾਂ ਆਗੂਆਂ ਜਾਂ ਵਰਕਰਾਂ ਵਿਚ ਨਾਰਾਜ਼ਗੀ ਹੈ, ਉਹ ਖੁਦ ਉਨ੍ਹਾਂ ਨਾਲ ਸੰਪਰਕ ਕਰਨਗੇ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੂੰ ਮਿਲੇ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪਹਿਲਾ ਵਾਂਗ ਹੀ ਕੰਮ ਕਰਨ ਦਾ ਸੱਦਾ ਦਿੱਤਾ। ਉਨਾਂ ਨੇ ਭਾਜਪਾ ਆਗੂ ਸੁਸ਼ੀਲ ਗਰੋਵਰ ਦੇ ਘਰ ਵੀ ਸ਼ਿਰਕਤ ਕੀਤੀ ਜਿੱਥੇ ਉਨ੍ਹਾਂ ਨੇ ਪਾਰਟੀ ਦੀ ਮਜਬੂਤੀ ਲਈ ਵਿਚਾਰ ਵਟਾਂਦਰਾ ਕੀਤਾ।
ਪਿਛਲੀ ਖ਼ਬਰ ਬੇਜ਼ੁਬਾਨ ਪਸ਼ੂਆਂ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦ ਕੀਤੇ ਜਾਣਗੇ ਕਾਓ ਲਿਫਟਰ : ਕੀਮਤੀ ਭਗਤ ਅਗਲੀ ਖ਼ਬਰ ਕੋਟਕਪੂਰਾ ਦੇ ਬੱਸ ਅੱਡੇ ਦੀ ਕਹਾਣੀ, ਚਾਰ-ਚੁਫ਼ੇਰੇ ਪਾਣੀ-ਪਾਣੀ ਐਸ ਪਾਸੇ ਜਾਵੇ ਕਿ ਔਸ ਪਾਸੇ , ਲੋਕ ਪ੍ਰਸ਼ਾਸਨ ਨੂੰ ਕੋਸਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।