05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ, ਹਰਮਨਦੀਪ ਕੌਰ ਅਤੇ ਜਸਮੀਨ ਕੌਰ। ਗੁਰੂ ਨਾਨਕ ਕਾਲਜ ਦੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸਮੈਸਟਰ ਮਈ 2026 ਦੀਆਂ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਵਿਭਾਗ ਦੇ ਮੁਖੀ ਡਾ.

ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸਮੈਸਟਰ ਮਈ 2026 ਦੀਆਂ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਜਗਮੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੀ.ਕਾਮ ਦੇ ਛੇਵੇਂ ਸਮੈਸਟਰ ਵਿਚੋਂ ਵਿਦਿਆਰਥਣ ਗੁਰਲੀਨ ਕੌਰ ਸਪੁੱਤਰੀ ਰਛਪਾਲ ਸਿੰਘ ਨੇ 85.5 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ, ਹਰਮਨਦੀਪ ਕੌਰ ਸਪੁੱਤਰੀ ਜਸਵਿੰਦਰ ਸਿੰਘ ਨੇ 85.7 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਜਸਮੀਨ ਕੌਰ ਸਪੁੱਤਰੀ ਧਰਮਿੰਦਰ ਸਿੰਘ ਨੇ 83 ਪ੍ਰਤੀਸ਼ਤ ਅੰਕਾਂ ਨਾਲ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 37 ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।