05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਸਪੋਰਟਸ ਸਕੂਲ ਘੁੱਦਾ ਦਾ ਦੌਰਾ

ਸੰਗਤ ਮੰਡੀ, 4 ਅਗਸਤ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸਾਬਕਾ ਐਸ. ਡੀ.

ਅਜੀਤ ਡੈਸਕ 05-08-2026
ਸੰਗਤ ਮੰਡੀ, 4 ਅਗਸਤ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸਾਬਕਾ ਐਸ.ਡੀ.ਐਮ. ਗੋਪਾਲ ਸਿੰਘ ਕੋਟਫੱਤਾ ਨੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਦਾ ਦੌਰਾ ਕੀਤਾ ਅਤੇ ਸਮੂਹ ਸਕੂਲ ਸਟਾਫ਼ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਜਿਵੇਂ ਕਿ ਸਵਿਮਿੰਗ ਪੂਲ, ਇਨਡੋਰ ਹਾਲ ਤੇ ਵੱਖ-ਵੱਖ ਖੇਡਾਂ ਦੇ ਗਰਾਊਂਡਾਂ ਦਾ ਜਾਇਜ਼ਾ ਲਿਆ। ਸਕੂਲ ਸਟਾਫ਼ ਵਲੋਂ ਉਨ੍ਹਾਂ ਨੂੰ ਆਪਣੀਆਂ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਵਲੋਂ ਜਲਦੀ ਸਮੱਸਿਆਵਾਂ ਦੇ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਸਪੋਰਟਸ ਸਕੂਲ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕਿਸਾਨ ਵਿੰਗ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ,ਪਿੰਡ ਘੁੱਦਾ ਦੇ ਸਰਪੰਚ ਸੁਖਪਾਲ ਸਿੰਘ ਪਾਲੀ, ਹਰਤੇਜ ਸਿੰਘ ਭੁੱਲਰ (ਸੋਸ਼ਲ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ) ਬਲਾਕ ਪ੍ਰਧਾਨ ਹਰਦੇਵ ਸਿੰਘ, ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੰਦੀਪ ਕੌਰ ਧਾਲੀਵਾਲ ਨੇ ਸਕੂਲ ਵਿਚ ਚੱਲ ਰਹੀਆਂ ਗਤੀਵਿਧੀਆਂ ਤੋਂ ਬਰੀਕੀ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਦੇ ਹੋਏ ਸਕੂਲ ਸਟਾਫ਼। ਗਰਮ ਰੁੱਤ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਸਰਕਾਰੀ ਸੈਕੰਡਰੀ... ਅਗਲੀ ਖ਼ਬਰ ਪ੍ਰੋਫੈਸਰ (ਡਾ.) ਬਲਜੀਤ ਸਿੰਘ ਗਿੱਲ ਸੀ.ਜੀ.ਐਮ ਕਾਲਜ ਮੋਹਲਾਂ ’ਚ ਬਣੇ ਰੈਗੂਲਰ ਪ੍ਰਿੰਸੀਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।