05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਸੰਬੰਧੀ ਭਾਕਿਯੂ ਡਕੌਂਦਾ (ਧਨੇਰ) ਦੀ ਮੀਟਿੰਗ

ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ ਬਰਸੀ ਸਮਾਗਮ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਕੋਟਲੀ, ਜਨਰਲ ਸਕੱਤਰ ਗੁਰਨਾਮ ਸਿੰਘ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ ਬਰਸੀ ਸਮਾਗਮ 12 ਅਗਸਤ ਨੂੰ ਮਹਿਲ ਕਲਾਂ (ਬਰਨਾਲਾ) ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਦੀ ਜਥੇਬੰਦੀ ਭਰਵੀਂ ਸ਼ਮੂਲੀਅਤ ਕਰੇਗੀ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਰੁੱਖ ਲਗਾਉਂਦੇ ਹੋਏ ਪ੍ਰੰਬਧਕ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 05-08-2026
ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ ਬਰਸੀ ਸਮਾਗਮ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਕੋਟਲੀ, ਜਨਰਲ ਸਕੱਤਰ ਗੁਰਨਾਮ ਸਿੰਘ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ ਬਰਸੀ ਸਮਾਗਮ 12 ਅਗਸਤ ਨੂੰ ਮਹਿਲ ਕਲਾਂ (ਬਰਨਾਲਾ) ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਦੀ ਜਥੇਬੰਦੀ ਭਰਵੀਂ ਸ਼ਮੂਲੀਅਤ ਕਰੇਗੀ। ਇਸ ਤੋਂ ਇਲਾਵਾ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਦੇ 10 ਅਗਸਤ ਦੇ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਪ੍ਰਦਰਸ਼ਨਾਂ ’ਚ ਵੀ ਭਰਵਾਂ ਹਿੱਸਾ ਲਵੇਗੀ ਅਤੇ ਚੰਡੀਗੜ੍ਹ ’ਚ ਲਗਾਏ ਜਾਣ ਵਾਲੇ ਮੋਰਚੇ ਸੰਬੰਧੀ ਵੀ ਪਿੰਡ ਪੱਧਰ ’ਤੇ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਅਮਰਜੀਤ ਹਨੀ, ਜ਼ਿਲ੍ਹਾ ਮੀਤ ਪ੍ਰਧਾਨ ਨਾਹਰ ਸਿੰਘ ਭਾਈ ਰੂਪਾ, ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਦੀਪ ਸਿੰਘ ਨਾਥਪੁਰਾ, ਨਥਾਣਾ ਬਲਾਕ ਦੇ ਪ੍ਰਧਾਨ ਪਾਲਾ ਸਿੰਘ ਸੇਮਾ, ਖ਼ਜ਼ਾਨਚੀ ਗੁਰਤੇਜ ਸਿੰਘ ਸੇਮਾ, ਸਕੱਤਰ ਜਗਦੇਵ ਸਿੰਘ ਲਹਿਰਾ ਮੁਹੱਬਤ, ਰਾਮਪੁਰਾ ਬਲਾਕ ਦੇ ਪ੍ਰਧਾਨ ਸਰਦੂਲ ਸਿੰਘ ਰਾਮਣਵਾਸ, ਸੁਖਵਿੰਦਰ ਸਿੰਘ ਸਕੱਤਰ, ਜਗਦੀਸ਼ ਸਿੰਘ ਖ਼ਜ਼ਾਨਚੀ ਰਾਮਪੁਰਾ, ਸੰਗਤ ਬਲਾਕ ਦੇ ਪ੍ਰਧਾਨ ਬੰਤਾ ਸਿੰਘ ਖ਼ਜ਼ਾਨਚੀ ਅਤੇ ਲਾਭ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਮਾਂ ਦੀ ਮੌਕੇ ’ਤੇ ਮੌਤ ਅਤੇ ਪੁੱਤਰ ਨੇ ਹਸਪਤਾਲ ਜਾ ਕੇ ਤੋੜਿਆ ਦਮ ਅਗਲੀ ਖ਼ਬਰ ਹੜਤਾਲ ਖ਼ਤਮ ਕਰਨ ਸਮੇਂ ਮੇਅਰ ਪਦਮਜੀਤ ਮਹਿਤਾ ਨੂੰ ਮੰਗ-ਪੱਤਰ ਸੌਂਪਦੇ ਹੋਏ ਸਫ਼ਾਈ ਸੇਵਕ ਯੂਨੀਅਨ ਆਗੂ। ਹੜਤਾਲ ਖ਼ਤਮ, ਮੁੜ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।