05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮੀਨਾ ਕੁਮਾਰੀ ਗੁੰਬਰ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 01-01-2026
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਦੀ ਲੈਕਚਰਾਰ ਸੈਫ਼ੀ ਦੀ ਸੱਸ ਤੇ ਡਾ. ਵਿਕਾਸ ਗੁੰਬਰ ਦੇ ਮਾਤਾ ਮੀਨਾ ਕੁਮਾਰੀ ਪਤਨੀ ਰਮੇਸ਼ ਲਾਲ ਗੁੰਬਰ ਮੰਡੀ ਡੱਬਵਾਲੀ ਸਦੀਂਵੀ ਵਿਛੋੜਾ ਦੇ ਗਏ ਹਨ | ਮਿ੍ਤਕਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਕਾਲਾ ਗਿਰਧਰ ਦੇ ਕੁੜਮਣੀ ਸਨ | ਉਨ੍ਹਾਂ ਦੇ ਦਿਹਾਂਤ 'ਤੇ ਜ਼ਿਲ੍ਹਾ ਅਕਾਲੀ ਜਥਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਬਰਕੰਦੀ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਪ੍ਰਸਿੱਧ ਉਦਯੋਗਪਤੀ ਰਾਜਨ ਸੇਤੀਆ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਾਂਗਰਸੀ ਆਗੂ ਗੁਰਦਾਸ ਗਿਰਧਰ, ਸੇਵਾ ਮੁਕਤ ਜ਼ਿਲ੍ਹਾ ਮੰਡੀ ਅਫਸਰ ਮਲਕੀਤ ਸਿੰਘ ਪੈਂਕ ਆਦਿ ਨੇ ਦੁੱਖ ਪ੍ਰਗਟ ਕਰਦਿਆਂ ਗੁੰਬਰ ਤੇ ਗਿਰਧਰ ਪਰਿਵਾਰ ਸ੍ਰੀ ਮੁਕਤਸਰ ਸਾਹਿਬ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਉਣਾ ਸ਼ਲਾਘਾਯੋਗ ਕਦਮ-ਹਨੀ ਫ਼ੱਤਣਵਾਲਾ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਚਿੰਤਪੁਰਨੀ ਲਈ ਸ਼ਰਧਾਲੂਆਂ ਦੀ ਬੱਸ ਯਾਤਰਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।