06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਵਾਸੀਆਂ ਲਈ ਨਵੇਂ ਸਾਲ ਦਾ ਤੋਹਫ਼ਾ-ਖ਼ਾਲਸਾ

ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਵਾਸੀਆਂ ਲਈ ਅਨੇਕਾਂ ਹੀ ਇਤਿਹਾਸਕ ਫ਼ੈਸਲੇ ਲਏ ਹਨ | ਫਿਰ ਭਾਵੇਂ ਉਹ 600 ਯੂਨਿਟ ਮੁਫ਼ਤ ਬਿਜਲੀ ਦੀ ਗੱਲ ਹੋਵੇ, ਭਾਵੇਂ ਖੇਤਾਂ ਦੀ ਬਿਜਲੀ ਦਿਨ ਸਮੇਂ ਆਉਣ ਦੀ ਗੱਲ ਹੋਵੇ, ਭਾਵੇਂ ਨਹਿਰੀ ਪਾਣੀ ਲਈ ਕੱਸੀਆਂ, ਖਾਲ ਬਣਾਉਣ ਦੀ ਗੱਲ ਹੋਵੇ | ਇਸੇ ਲੜੀ ਤਹਿਤ ਮਾਨ ਸਰਕਾਰ ਪੰਜਾਬ ਵਾਸੀਆਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ 'ਅਜੀਤ' ਨਾਲ ਕੀਤਾ | ਖ਼ਾਲਸਾ ਨੇ ਇਸ ਯੋਜਨਾ ਨੂੰ ਨਵੇਂ ਸਾਲ 'ਚ ਸ਼ੁਰੂ ਕਰਨ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਵਾਸੀਆਂ ਖ਼ਾਸ ਕਰ ਮੱਧਵਰਗੀ ਤੇ ਗ਼ਰੀਬ ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਤਹਿਤ ਸੂਬੇ 'ਚ ਵੱਸਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਹ ਯੋਜਨਾ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ 'ਚ ਵੀ ਲਾਗੂ ਹੋਵੇਗੀ | ਲੋੜਵੰਦ ਵਿਅਕਤੀ ਜਿੱਥੋਂ ਮਰਜ਼ੀ ਆਪਣਾ ਇਲਾਜ ਕਰਵਾ ਸਕਦਾ ਹੈ ਜਿਸ ਨਾਲ ਆਪਣਿਆਂ ਦੇ ਇਲਾਜ ਦਾ ਖ਼ਰਚਾ ਉਨ੍ਹਾਂ ਦੀ ਜੇਬ 'ਤੇ ਨਹੀਂ ਪਵੇਗਾ | ਖ਼ਾਲਸਾ ਨੇ ਕਿਹਾ ਕਿ ਅਕਸਰ ਗੰਭੀਰ ਬਿਮਾਰੀਆਂ ਕਾਰਨ ਗ਼ਰੀਬ ਤੇ ਮੱਧਵਰਗੀ ਪਰਿਵਾਰ ਕਰਜ਼ੇ ਦੇ ਬੋਝ ਹੇਠ ਆ ਜਾਂਦੇ ਹਨ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕਰ ਰਹੀ ਹੈ ਤੇ ਸਿਹਤ ਖੇਤਰ ਵਿਚ ਇਹ ਇਕ ਇਤਿਹਾਸਕ ਕਦਮ ਹੈ |
ਪਿਛਲੀ ਖ਼ਬਰ ਸ਼ਿਵ ਮੰਦਰ ਭਾਲਾ ਬੱਧਨੀ ਕਲਾਂ ਵਿਖੇ ਸ਼੍ਰੀ ਰਾਮ ਕਥਾ ਸ਼ਰਧਾ ਪੂਰਵਕ ਸਮਾਪਤ ਅਗਲੀ ਖ਼ਬਰ ਕੜਾਕੇ ਦੀ ਠੰਢ ਨਾਲ ਜਨਜੀਵਨ ਪ੍ਰਭਾਵਿਤ, ਲੋਕ ਘਰਾਂ 'ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।