06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਾਘੀ ਜੋੜ ਮੇਲੇ 'ਤੇ ਅਕਾਲੀ ਕਾਨਫ਼ਰੰਸ 'ਚ ਵੱਡਾ ਇਕੱਠ ਹੋਵੇਗਾ-ਲਾਡਾ ਬਰਾੜ ਸੀਰਵਾਲੀ

ਅਜੀਤ ਡੈਸਕ 01-01-2026
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ 14 ਜਨਵਰੀ ਨੂੰ ਮਾਘੀ ਜੋੜ ਮੇਲੇ ਮੌਕੇ ਅਕਾਲੀ ਕਾਨਫ਼ਰੰਸ 'ਚ ਰਿਕਾਰਡ ਤੋੜ ਇਕੱਠ ਹੋਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਸਾਥ ਦਿੱਤਾ ਹੈ ਤੇ ਹੁਣ ਮਾਘੀ ਕਾਨਫ਼ਰੰਸ ਦਾ ਇਕੱਠ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰ ਦੇਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੌਮੀ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਹੋਰ ਆਗੂਆਂ ਵਲੋਂ ਕੀਤੇ ਜਾ ਰਹੇ ਦੌਰਿਆਂ ਨੂੰ ਸਾਰੇ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |

ਪਿਛਲੀ ਖ਼ਬਰ ਮਾਘੀ ਮੇਲਾ ਕਾਨਫ਼ਰੰਸ ਸੰਬੰਧੀ ਰੋਜ਼ੀ ਬਰਕੰਦੀ, ਬਿੱਟੂ ਤੇ ਹੋਰਾਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸ਼ਿਵ ਮੰਦਰ ਭਾਲਾ ਬੱਧਨੀ ਕਲਾਂ ਵਿਖੇ ਸ਼੍ਰੀ ਰਾਮ ਕਥਾ ਸ਼ਰਧਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।