06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵਧਦੀ ਠੰਢ ਦੇ ਮੱਦੇਨਜ਼ਰ ਸਾਵਧਾਨੀਆਂ ਅਪਣਾਈਆਂ ਜਾਣ-ਸਿਵਲ ਸਰਜਨ

ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹੇ 'ਚ ਵੱਧ ਰਹੀ ਠੰਢ ਤੇ ਕੋਹਰੇ ਦੇ ਮੱਦੇਨਜ਼ਰ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਵਲੋਂ ਲੋਕਾਂ ਨੂੰ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਠੰਢ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਤੇ ਲੰਬੀ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ 'ਤੇ ਪੈਂਦਾ ਹੈ | ਇਸ ਲਈ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਲੋਕ ਗਰਮ ਕੱਪੜੇ ਪਹਿਨਣ, ਖ਼ਾਸ ਕਰਕੇ ਸਿਰ, ਗਲ, ਹੱਥ ਤੇ ਪੈਰ ਪੂਰੀ ਤਰ੍ਹਾਂ ਢੱਕ ਕੇ ਰੱਖਣ | ਸਵੇਰੇ ਤੇ ਰਾਤ ਸਮੇਂ ਬਿਨ੍ਹਾਂ ਲੋੜ ਘਰੋਂ ਬਾਹਰ ਜਾਣ ਤੋਂ ਪਰਹੇਜ਼ ਕੀਤਾ ਜਾਵੇ | ਠੰਢੀ ਹਵਾ ਤੇ ਕੋਹਰੇ ਤੋਂ ਬਚਣ ਲਈ ਯੋਗ ਉਪਾਅ ਅਪਣਾਏ ਜਾਣ | ਉਨ੍ਹਾਂ ਦੱਸਿਆ ਕਿ ਗਰਮ ਤੇ ਪੌਸ਼ਟਿਕ ਭੋਜਨ ਵਰਤੋਂ 'ਚ ਲਿਆਂਦਾ ਜਾਵੇ, ਜਿਵੇਂ ਕਿ ਸੂਪ, ਦਾਲਾਂ, ਦੁੱਧ ਤੇ ਗਰਮ ਪਾਣੀ ਤੇ ਠੰਢੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕੀਤਾ ਜਾਵੇ | ਅੰਗੀਠੀ ਜਾਂ ਹੀਟਰ ਦੀ ਵਰਤੋਂ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ | ਡਾ. ਮਹਿੰਦਰਾ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਜ਼ੁਕਾਮ, ਖਾਂਸੀ, ਬੁਖ਼ਾਰ ਜਾਂ ਸਾਹ ਲੈਣ 'ਚ ਤਕਲੀਫ਼ ਮਹਿਸੂਸ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਜਾਂ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਅੰਤ 'ਚ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਠੰਢ ਦੇ ਮੌਸਮ ਦੌਰਾਨ ਸਾਵਧਾਨੀ ਅਪਣਾ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦੀ ਰੱਖਿਆ ਕੀਤੀ ਜਾਵੇ | ਇਸ ਮੌਕੇ ਡਾ. ਹਰਿੰਦਰ ਸਿੰਘ ਸੂਦ ਐਸ.ਐਮ.ਓ., ਵਿਕਾਸ ਕੁਮਾਰ ਦਫ਼ਤਰ ਸਿਵਲ ਸਰਜਨ ਤੇ ਅੰਮਿ੍ਤ ਸ਼ਰਮਾ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੇ ਯੂਥ ਵਿੰਗ ਦਾ ਬਲਾਕ ਪ੍ਰਧਾਨ ਲਗਾਉਣ 'ਤੇ ਕਾਕਾ ਮੁੰਡੀਆਂ ਵਲੋਂ ਧੰਨਵਾਦ ਅਗਲੀ ਖ਼ਬਰ ਮਾਘੀ ਮੇਲਾ ਕਾਨਫ਼ਰੰਸ ਸੰਬੰਧੀ ਰੋਜ਼ੀ ਬਰਕੰਦੀ, ਬਿੱਟੂ ਤੇ ਹੋਰਾਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।