22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੇਂਦਰੀ ਜੇਲ੍ਹ 'ਚੋਂ ਚਾਰ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 02-01-2026
ਫ਼ਰੀਦਕੋਟ, 1 ਜਨਵਰੀ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਲਾਵਾਰਸ ਹਾਲਤ ਵਿਚ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਹਵਾਲਾਤੀ ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਜਸਪ੍ਰੀਤ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਵਰਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ 7.67 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ 'ਚ ਗੁਟਬੰਦੀ ਆਈ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।