30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮਗਨਰੇਗਾ ਦੇ ਨਵੇਂ ਕਾਨੂੰਨ ਬਾਰੇ ਵਿਰੋਧੀ ਸਿਆਸੀ ਪਾਰਟੀਆਂ ਕਰ ਰਹੀਆਂ ਗੁੰਮਰਾਹ-ਚੀਮਾ

ਅਜੀਤ ਡੈਸਕ 02-01-2026
ਭਾਜਪਾ ਨੇ ਪਿੰਡਾਂ 'ਚ ਮੀਟਿੰਗਾਂ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਕਰਵਾਇਆ ਨਵੇਂ ਕਾਨੂੰਨ ਤੋਂ ਜਾਣੂ
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਮਗਨਰੇਗਾ ਦੇ ਨਵੇਂ ਲਿਆਂਦੇ ਕਾਨੂੰਨ ਸੰਬੰਧੀ ਵਿਰੋਧੀ ਵਿਰੋਧੀ ਪਾਰਟੀਆਂ ਦੁਆਰਾ ਮਜ਼ਦੂਰਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਇਸ ਕਾਨੂੰਨ ਵਿਚ ਕੁਝ ਵੀ ਮਜ਼ਦੂਰ ਵਿਰੋਧੀ ਨਹੀਂ ਹੈ, ਬਲਕਿ ਕੇਂਦਰ ਦੀ ਮੋਦੀ ਸਰਕਾਰ ਨੇ ਸਹੀ ਫ਼ੈਸਲਾ ਲਿਆ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਬਿੱਕਰਮਜੀਤ ਸਿੰਘ ਚੀਮਾ ਨੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਕਲਾਂ ਤੇ ਚੱਕ ਜਵਾਹਰੇਵਾਲਾ ਵਿਖੇ ਮਜ਼ਦੂਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵੀ.ਬੀ. ਜੀ ਰਾਮ ਜੀ ਦੇ ਸੰਬੰਧ ਵਿਚ ਮਨਰੇਗਾ ਮਜ਼ਦੂਰਾਂ ਨੂੰ ਜਾਣੂ ਕਰਵਾਇਆ ਅਤੇ ਇਸ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਜਦਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਲੋਕਪੱਖੀ ਫ਼ੈਸਲੇ ਲਏ ਹਨ | ਇਸ ਤੋਂ ਪਹਿਲਾਂ ਲੋਕ ਭਲਾਈ ਲਈ ਵੱਡੀਆਂ ਸਕੀਮਾਂ ਚਲਾਈਆਂ ਗਈਆਂ, ਜਿਸ ਦਾ ਦੇਸ਼ ਦੇ ਲੋਕ ਲਾਭ ਉਠਾ ਰਹੇ ਹਨ | ਇਸ ਮੀਟਿੰਗ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਹੀ ਲੋਕ ਭਲਾਈ ਲਈ ਵੱਡੇ ਕੰਮ ਕੀਤੇ ਹਨ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਰਵਿੰਦਰ ਕਟਾਰੀਆ, ਅਖਿਲ ਭਾਰਤੀ, ਸ਼ਮਿੰਦਰ ਸਿੰਘ ਸੇਖੋਂ, ਨਵੀਨ ਨਵੀ ਮੋਰਵਾਲ, ਨੀਟਾ ਤੰਵਰ, ਪਾਲਾ ਸਿੰਘ ਖੱਪਿਆਂਵਾਲੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ 'ਇਕ ਸ਼ਾਮ ਪੀਰਾਂ ਦੇ ਨਾਮ' ਕਰਵਾਈ ਗਈ ਅਗਲੀ ਖ਼ਬਰ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।