01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਲਾਈਵ ਪ੍ਰਸ਼ਨੋਤਰੀ ਦੇ ਸਹੀ ਜਵਾਬ ਦੇਣ ਵਾਲਿਆਂ ਦਾ ਧਾਰਮਿਕ ਕਿਤਾਬਾਂ ਨਾਲ ਸਨਮਾਨ

ਅਜੀਤ ਡੈਸਕ 02-01-2026
ਕੋਟਕਪੂਰਾ, 1 ਜਨਵਰੀ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਜੈਤੋ ਰੋਡ, ਕੋਟਕਪੂਰਾ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਸਤਰੀ ਵਿੰਗ ਵਲੋਂ ਲਾਈਵ ਪ੍ਰਸ਼ਨੋਤਰੀ ਪੋ੍ਰਗਰਾਮ ਤਹਿਤ ਸਵਾਲ-ਜਵਾਬ ਕੀਤੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਜੇਤੂਆਂ ਨੂੰ ਇਨਾਮ ਵਜੋਂ ਧਾਰਮਿਕ ਕਿਤਾਬਾਂ ਦਿੱਤੀਆਂ ਗਈਆਂ | ਬੀਬਾ ਗੁਰਲੀਨ ਕੌਰ ਅਤੇ ਬੀਬਾ ਨਵਪ੍ਰੀਤ ਕੌਰ ਨੇ ਦੱਸਿਆ ਕਿ ਸਵਾਲ-ਜਵਾਬ ਦਾ ਸਿਲਸਿਲਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਂਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ | ਬੀਬਾ ਬੇਅੰਤ ਕੌਰ, ਬੀਬਾ ਅਸ਼ਪ੍ਰੀਤ ਕੌਰ ਨੇ ਨਗਰ ਕੀਰਤਨ ਦੌਰਾਨ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ | ਕਾਕਾ ਆਲਮਜੀਤ ਸਿੰਘ ਅਤੇ ਕਾਕਾ ਨੂਰਦੀਪ ਸਿੰਘ ਨੇ ਕਿਹਾ ਕਿ ਧਾਰਮਿਕ ਕਿਤਾਬਾਂ ਵੰਡਣ, ਸਵਾਲ-ਜਵਾਬ ਦਾ ਸਿਲਸਿਲਾ ਜਾਰੀ ਰੱਖਣ ਅਤੇ ਇਕ ਵਿਅਕਤੀ ਇਕ ਇਨਾਮ ਦੀ ਲੜੀ ਤਹਿਤ ਇਸ ਪੋ੍ਰਗਰਾਮ ਨੂੰ ਭਵਿੱਖ ਵਿਚ ਜਾਰੀ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਲਾਈਵ ਪ੍ਰਸ਼ਨੋਤਰੀ ਦੇ ਸਵਾਲ-ਜਵਾਬ ਪੋ੍ਰਗਰਾਮ ਵਿਚ ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਸਮੇਤ ਸਮੁੱਚੀ ਟੀਮ ਦਾ ਭਰਪੂਰ ਸਹਿਯੋਗ ਰਿਹਾ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹਾਰ ਕਬੂਲੀ : ਡਾ. ਜਾਗੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।