27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕੌਂਸਲਰ ਵਲੋਂ ਮੁਹੱਲਾ ਨਿਵਾਸੀਆਂ ਨਾਲ ਮੀਟਿੰਗ

ਅਜੀਤ ਡੈਸਕ 21-01-2026
ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)- ਸਥਾਨਕ ਵਾਰਡ ਨੰਬਰ- 23 ਦੀ ਕੌਂਸਲਰ ਪੂਜਾ ਰਾਣੀ ਪਤਨੀ ਮਨਪ੍ਰੀਤ ਸ਼ਰਮਾ (ਕਾਕੂ) ਨੇ ਮੁਹੱਲਾ ਨਿਵਾਸੀਆਂ ਨਾਲ ਇਕ ਮੀਟਿੰਗ ਕਰਕੇ ਪਿਛਲੇ ਪੰਜ ਸਾਲਾਂ 'ਚ ਹੋਏ ਮੁਹੱਲੇ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਕੌਂਸਲਰ ਪੂਜਾ ਰਾਣੀ ਅਤੇ ਉਸ ਦੇ ਪਤੀ ਮਨਪ੍ਰੀਤ ਸ਼ਰਮਾ ਨੇ ਵਾਰਡ ਦੇ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਹਰ ਸਮੇਂ ਮਿਲੇ ਸਹਿਯੋਗ ਲਈ ਸਦਾ ਰਿਣੀ ਰਹਿਣਗੇ | ਉਨ੍ਹਾਂ ਅਗਲੀਆਂ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ 'ਚ ਹਿੱਸਾ ਲੈ ਕੇ ਅਗਲੇ ਪੰਜ ਸਾਲਾਂ ਲਈ ਕੌਂਸਲਰ ਵਜੋਂ ਸੇਵਾ ਕਰਨ ਦੀ ਬੇਨਤੀ ਕੀਤੀ ਹੈ | ਇਸ ਦੌਰਾਨ ਮੁਹੱਲਾ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਮਨਪ੍ਰੀਤ ਸ਼ਰਮਾ ਨੇ ਕਿਹਾ ਕਿ ਉਹ ਹਮੇਸ਼ਾ ਇਮਾਨਦਾਰੀ ਅਤੇ ਲਗਨ ਨਾਲ ਇਲਾਕਾ ਨਿਵਾਸੀਆਂ ਪਹਿਲਾਂ ਵਾਂਗ ਸੇਵਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਗੁਰੂ ਰਵਿਦਾਸ ਦਾ 649ਵਾਂ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਾਤਾ ਬਲਵੰਤ ਕੌਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।