27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕੇਂਦਰੀ ਮਾਡਰਨ ਜੇਲ੍ਹ 'ਚੋਂ 8 ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 21-01-2026
ਫ਼ਰੀਦਕੋਟ, 20 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਬੈਰਕਾਂ ਦੀ ਤਲਾਸ਼ੀ ਦੌਰਾਨ 8 ਮੋਬਾਈਲ ਫ਼ੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 8 ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਕਮਲਜੀਤ ਸਿੰਘ, ਸਹਾਇਕ ਸੁਪਰਡੈਂਟ, ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਵਿਚ ਜੇਲ੍ਹ ਕਰਮਚਾਰੀਆਂ ਸਮੇਤ ਕੀਤੀ ਗਈ ਬੈਰਕਾਂ ਦੀ ਤਲਾਸ਼ੀ ਦੌਰਾਨ 4 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੈਦੀ ਗੌਰਵ ਸਿੰਘ ਪੁੱਤਰ ਦੌਲਤ ਰਾਮ, ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਗੱਜਣ ਸਿੰਘ, ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ, ਹਵਾਲਾਤੀ ਅੰਮਿ੍ਤਪਾਲ ਸਿੰਘ ਪੁੱਤਰ ਮਨਦੀਪ ਸਿੰਘ, ਹਵਾਲਾਤੀ ਗਗਨਦੀਪ ਸਿੰਘ ਪੁੱਤਰ ਗੋਰਾ ਪੁੱਤਰ ਬਲਦੇਵ ਸਿੰਘ, ਹਵਾਲਾਤੀ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਬਲਵਿੰਦਰ ਸਿੰਘ, ਕੈਦੀ ਮਹਿਕਦੀਪ ਸਿੰਘ ਪੁੱਤਰ ਜਗਦੀਪ ਸਿੰਘ ਅਤੇ ਹਵਾਲਾਤੀ ਮਹਿੰਦਰਪਾਲ ਸਿੰਘ ਪੁੱਤਰ ਜਗਤਾਰ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਜਾਰੀ ਹੈ |
ਪਿਛਲੀ ਖ਼ਬਰ ਪਿੰਡ ਗੰਗਾ 'ਚ ਘਰ ਉਪਰੋਂ ਲੰਘਦੀ 11 ਕੇ.ਵੀ. ਲਾਈਨ ਦਾ ਵਿਵਾਦ ਗਰਮਾਇਆ ਅਗਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਉਪੈਥਿਕ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।