27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨੌਜਵਾਨਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ

ਅਜੀਤ ਡੈਸਕ 21-01-2026
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਟਰਾਂਸਪੋਰਟ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ਸੁਰੱਖਿਆ ਮਹੀਨਾ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸੇ ਦੌਰਾਨ ਅੱਜ ਕਲੱਬ ਦੀ ਟੀਮ ਵਲੋਂ ਮਲੋਟ ਰੋਡ ਵਿਖੇ ਨੌਜਵਾਨਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ ਗਏ ਅਤੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਏ.ਆਰ.ਟੀ.ਓ. ਜਸਵਿੰਦਰ ਸਿੰਘ ਕੰਬੋਜ ਅਤੇ ਵਿਸ਼ੇਸ਼ ਮਹਿਮਾਨ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਸਬ ਇੰਸਪੈਕਟਰ ਪਹੁੰਚੇ | ਸੰਸਥਾ ਦੇ ਪ੍ਰਧਾਨ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਇਸ ਦੌਰਾਨ ਲਾਲ ਚੰਦ ਰੁਪਾਣਾ ਨੇ ਨੌਜਵਾਨਾਂ ਨੂੰ ਸੜਕੀ ਨਿਯਮਾਂ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਨੌਜਵਾਨਾਂ ਦੇ ਇਕੱਠ ਨੂੰ ਏ.ਆਰ.ਟੀ.ਓ. ਜਸਵਿੰਦਰ ਕੰਬੋਜ ਤੇ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਨੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ ਅਤੇ ਲੋਕਾਂ ਨੂੰ ਕਿਹਾ ਕਿ ਉਹ ਸੜਕੀ ਨਿਯਮਾਂ ਦੀ ਪਾਲਣਾ ਕਰਨ, ਤਾਂ ਹੀ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ | ਕਲੱਬ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਅਸੀਂ ਲਗਾਤਾਰ ਹੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਉਪਰਾਲੇ ਕਰ ਰਹੇ ਹਾਂ | ਇਸ ਦੌਰਾਨ ਡਾਕਟਰ ਵਿਜੇ ਬਜਾਜ, ਮਨਦੀਪ ਖੁਰਾਣਾ, ਦੀਪਾਂਸ਼ੂ ਕੁਮਾਰ, ਦੀਪਾਂਸ਼ੂ ਮੈਨੀ, ਅਜੇ ਪਾਸੀ, ਨਵਦੀਪ ਸਿੰਘ, ਮਨਿੰਦਰ ਸਿੰਘ ਝਾਂਬ, ਜਸਵੰਤ ਸਿੰਘ ਮੁਨਸ਼ੀ, ਹਰਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ, ਯਾਦਵਿੰਦਰ ਸਿੰਘ, ਗੋਰਾ ਸਿੰਘ, ਵਿਕਰਮਜੀਤ ਸਿੰਘ, ਜਸਪ੍ਰੀਤ ਸਿੰਘ, ਜਸਪਾਲ ਸਿੰਘ, ਨਰੇਸ਼ ਕ੍ਰਾਂਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਕਾਰਜਕਾਰਨੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਕਮਰਾ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।