27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਨਰੇਗਾ ਮਜ਼ਦੂਰਾਂ ਦੀ ਲੜਾਈ ਕਾਂਗਰਸ ਪਾਰਟੀ ਹਰ ਮੋੜ 'ਤੇ ਲੜੇਗੀ- ਢਿੱਲਵਾਂ

ਅਜੀਤ ਡੈਸਕ 21-01-2026
ਬਰਗਾੜੀ, 20 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਕੇਂਦਰ ਦੀ ਭਾਜਪਾ ਸਰਕਾਰ ਨੇ ਮਨਰੇਗਾ ਕਾਨੂੰਨ 'ਚ ਆਪਣੀ ਮਨ-ਮਰਜ਼ੀ ਦੀਆਂ ਸੋਧਾਂ ਕਰਕੇ ਉਸ ਦੇ ਨਾਮ ਦਾ ਭਗਵਾਂ ਕਰਨ ਕਰ ਦਿੱਤਾ ਹੈ, ਜਿਸ ਨਾਲ ਮਨਰੇਗਾ ਮਜ਼ਦੂਰਾਂ ਦੇ 100 ਦਿਨ ਦੇ ਰੁਜ਼ਗਾਰ ਨੂੰ ਵੱਡੀ ਢਾਅ ਲੱਗੀ ਹੈ ਅਤੇ ਇਸ ਕਰਕੇ ਉਨ੍ਹਾਂ ਦੇ ਪਰਿਵਾਰ ਦੋ ਵਕਤ ਦੀ ਰੋਟੀ ਤੋਂ ਮੁਥਾਜ ਹੋ ਰਹੇ ਹਨ | ਮਨਰੇਗਾ ਮਜ਼ਦੂਰਾਂ ਨੂੰ ਮੁੜ ਤੋਂ ਰੁਜ਼ਗਾਰ ਦਿਵਾਉਣ ਲਈ ਕਾਂਗਰਸ ਪਾਰਟੀ ਮਜ਼ਦੂਰਾਂ ਦੀ ਇਹ ਲੜਾਈ ਹਰ ਮੋੜ ਤੱਕ ਲੜਨ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀ ਕੇਂਦਰ ਦੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਗ਼ਰੀਬ ਲੋਕਾਂ ਨੂੰ ਦੋ ਵੇਲੇ ਦੀ ਰੋਟੀ ਦੇ ਸਮਰੱਥ ਕਰਨ ਲਈ ਉਨ੍ਹਾਂ ਨੂੰ 100 ਦਿਨ ਦਾ ਰੁਜ਼ਗਾਰ ਮੁਹੱਈਆ ਕਰਵਾਇਆ ਸੀ | ਇਸ ਯੋਜਨਾ ਨਾਲ ਦੇਸ਼ ਦੇ ਕਰੋੜਾਂ ਪਰਿਵਾਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਕੰਮ ਲੱਗੇ ਹੋਏ ਸਨ | ਢਿੱਲਵਾਂ ਨੇ ਕਿ ਕਿਹਾ ਇਸ ਯੋਜਨਾ ਨੂੰ ਜਾਰੀ ਰੱਖਣ ਲਈ ਕੇਂਦਰ ਸਰਕਾਰ 90 ਫ਼ੀਸਦੀ ਤੇ ਸੂੂਬਾ ਸਰਕਾਰਾਂ ਵਲੋਂ 10 ਫੀਸਦੀ ਹਿੱਸਾ ਪਾਇਆ ਜਾਂਦਾ ਸੀ | ਪ੍ਰੰਤੂ ਹੁਣ ਨਵੇਂ ਕਾਨੂੰਨ ਅਨੁਸਾਰ 60-40 ਦੀ ਰੇਸ਼ੋ ਅਨੁਸਾਰ ਪੰਜਾਬ ਵਰਗੇ ਸੂਬੇ ਜਿਹੜੇ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਚੱਲ ਰਹੇ ਹਨ | ਇਸ ਤੋਂ ਜਾਪਦਾ ਹੈ ਕਿ ਮਨਰੇਗਾ ਯੋਜਨਾ ਲਈ ਇਹ ਰਾਸ਼ੀ ਦੇਣ ਤੋਂ ਅਸਮਰੱਥ ਹੋਣਗੇ ਤੇ ਇਸ ਕਰਕੇ ਇਹ ਯੋਜਨਾ ਕੇਂਦਰ ਸਰਕਾਰ ਦੀ ਖੋਟੀ ਸੋਚ ਅਨੁਸਾਰ ਆਪਣੇ ਆਪ ਹੀ ਦਮ ਤੋੜ ਜਾਵੇਗੀ ਤੇ ਦੇਸ਼ ਦੇ ਕਰੋੜਾਂ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਹੋ ਜਾਣਗੇ | ਕਾਂਗਰਸੀ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨਵੇ ਕਾਨੂੰਨ ਨੂੰ ਰੱਦ ਕਰਕੇ ਪਹਿਲਾਂ ਦੀ ਤਰ੍ਹਾਂ ਮਨਰੇਗਾ ਕਾਨੂੰਨ ਲਾਗੂ ਕਰੇ | ਇਸ ਮੌਕੇ ਬੇਅੰਤ ਸਿੰਘ ਬੁਰਜ, ਪਰਮਜੀਤ ਕੌਰ ਰਣ ਸਿੰਘ ਵਾਲਾ, ਹਰਦੀਪ ਸਿੰਘ ਬੁਰਜ ਹਰੀਕਾ, ਮਨਪ੍ਰੀਤ ਸਿੰਘ ਸੇਖੋਂ, ਯੋਧਵੀਰ ਸਿੰਘ ਢਿੱਲਵਾਂ, ਗੁਰਸੇਵਕ ਸਿੰਘ ਗੋਂਦਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਸ.ਪੀ ਵਲੋਂ ਪੁਲਿਸ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਕ੍ਰਾਈਮ ਸਮੀਖਿਆ ਮੀਟਿੰਗ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਕਾਰਜਕਾਰਨੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।