ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ 'ਚ ਅਪਰਾਧਕ ਤੱਤਾਂ ਅਤੇ ਨਸ਼ੇ ਦੇ ਨੈੱਟਵਰਕ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਇਕ ਜ਼ਿਲ੍ਹਾ ਪੱਧਰੀ ਕ੍ਰਾਈਮ ਸਮੀਖਿਆ ਮੀਟਿੰਗ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀ, ਐਸ.ਐਚ.ਓਜ਼ ਅਤੇ ਯੂਨਿਟਾਂ ਦੇ ਇੰਚਾਰਜ ਸ਼ਾਮਿਲ ਸਨ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਸਾਰੇ ਮੁੱਖ ਅਫ਼ਸਰ ਥਾਣਾ ਨੂੰ ਸਟਰੀਟ ਕ੍ਰਾਈਮ ਅਤੇ ਗੰਭੀਰ ਜੁਰਮਾਂ ਵਿਚ ਗਿ੍ਫ਼ਤਾਰੀਆਂ 'ਤੇ ਧਿਆਨ ਦੇਣ ਅਤੇ ਅਦਾਲਤ 'ਚ ਸਮੇਂ ਸਿਰ ਚਾਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਅੰਡਰਟਰਾਇਲ ਕੇਸਾਂ ਦੀ ਸਮੀਖਿਆ ਕਰਨ ਲਈ ਹਫ਼ਤਾਵਾਰ ਮੀਟਿੰਗਾਂ ਕਰਨ ਲਈ ਵੀ ਕਿਹਾ | ਉਨ੍ਹਾਂ ਭਗੌੜਿਆ ਅਤੇ ਫ਼ਰਾਰ ਲੋਕਾਂ ਨੂੰ ਗਿ੍ਫ਼ਤਾਰ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤੇ | ਨਸ਼ੀਲੇ ਪਦਾਰਥਾਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਵੀ ਸਮੀਖਿਆ ਕੀਤੀ ਅਤੇ ਮੁੱਖ ਅਫ਼ਸਰ ਥਾਣਾ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ 'ਤੇ ਮੁਕੰਮਲ ਰੋਕ ਲਗਾਉਣ ਲਈ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ | ਡਾ. ਪ੍ਰਗਿਆ ਜੈਨ ਨੇ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਛੋਟੇ ਅਪਰਾਧਾਂ 'ਤੇ ਤੁਰੰਤ ਅਤੇ ਤੇਜ਼ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਮੁੱਖ ਅਫ਼ਸਰ ਥਾਣਾ ਨੂੰ ਜ਼ਿਲ੍ਹੇ ਵਿਚ ਪਿੰਡ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ) ਨਾਲ ਲਗਾਤਾਰ ਮੀਟਿੰਗਾਂ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਵੀ ਨਿਰਦੇਸ਼ ਦਿੱਤੇ | ਇਸ ਮੀਟਿੰਗ ਵਿਚ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਡੀ), ਰਮਨਦੀਪ ਸਿੰਘ ਐਸ.ਪੀ (ਐਨ.ਡੀ.ਪੀ.ਐਸ), ਤਰਲੋਚਨ ਸਿੰਘ ਡੀ.ਐਸ.ਪੀ (ਸ: ਡ), ਸੰਜੀਵ ਕੁਮਾਰ ਡੀ.ਐਸ.ਪੀ (ਸ: ਡ) ਕੋਟਕਪੂਰਾ, ਇਕਬਾਲ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ, ਅਵਤਾਰ ਸਿੰਘ ਡੀ.ਐਸ.ਪੀ (ਡੀ), ਜਗਤਾਰ ਸਿੰਘ ਡੀ.ਐਸ.ਪੀ (ਸੀ ਐਂਡ ਡਬਲਿਊ), ਨਵੀਨ ਕੁਮਾਰ ਡੀ.ਐਸ.ਪੀ (ਸਥਾਨਕ) ਅਤੇ ਸਮੂਹ ਮੁੱਖ ਅਫ਼ਸਰ ਥਾਣਾ/ਚੌਕੀ ਇੰਚਾਰਜ ਅਤੇ ਯੂਨਿਟ ਇੰਚਾਰਜ ਹਾਜ਼ਰ ਸਨ |