27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਚਾਇਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖ਼ਰੀਦ ਕਰਨ 'ਤੇ ਪੂਰਨ ਪਾਬੰਦੀ

ਅਜੀਤ ਡੈਸਕ 21-01-2026
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਸਟੋਰ ਕਰਨ, ਵੇਚਣ, ਖ਼ਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ | ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 10 ਮਾਰਚ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਪਾਈਪਾਂ ਲੀਕ ਹੋਣ ਕਰਕੇ ਪਿੰਡ ਗੁਰੂਸਰ ਤੋਂ ਸਮਾਗ ਨੂੰ ਜਾਂਦੀ ਸੜਕ 'ਤੇ ਪਾਣੀ ਭਰਿਆ ਅਗਲੀ ਖ਼ਬਰ ਐਸ.ਐਸ.ਪੀ ਵਲੋਂ ਪੁਲਿਸ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਕ੍ਰਾਈਮ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।