ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਐਕਸਿਸ ਬੈਂਕ ਵਲੋਂ ਸਹਾਇਕ ਮੈਨੇਜਰ ਦੀਆਂ 10 ਆਸਾਮੀਆਂ ਲਈ ਲੜਕੇ ਤੇ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ | ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਪਾਸ, ਉਮਰ 19 ਤੋਂ 30 ਸਾਲ ਹੋਣੀ ਲਾਜ਼ਮੀ ਹੈ | ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਦਸਤਾਵੇਜ਼, 2 ਪਾਸਪੋਰਟ ਸਾਈਜ਼ ਫ਼ੋਟੋ, ਆਧਾਰ ਕਾਰਡ, ਜਾਤੀ ਸਰਟੀਫ਼ਿਕੇਟ ਅਸਰ ਤੇ ਫ਼ੋਟੋ ਕਾਪੀਆਂ ਜ਼ਰੂਰ ਨਾਲ ਲੈ ਕੇ ਆਉਣ | ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫ਼ਤਰ ਦੇ ਵਟਸਐਪ ਨੰਬਰ 'ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ, ਤਾਂ ਜੋ ਪ੍ਰਾਰਥੀਆਂ ਨੂੰ ਦਫ਼ਤਰ ਵਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ਰੁਜ਼ਗਾਰ ਮੇਲੇ ਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ | ਇੰਟਰਵਿਊ ਵਿਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ |