26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪਰਮਿੰਦਰ ਸਿੰਘ ਬਿੱਟੂ ਨੂੰ ਸਦਮਾ, ਪਿਤਾ ਦਾ ਦਿਹਾਂਤ ਵਿਧਾਇਕ ਕਾਕਾ ਬਰਾੜ, ਵਿਧਾਇਕ ਡਿੰਪੀ ਢਿੱਲੋਂ ਤੇ ਹੋਰ ਆਗੂਆਂ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 21-01-2026
ਮੰਡੀ ਲੱਖੇਵਾਲੀ, 20 ਜਨਵਰੀ (ਮਿਲਖ ਰਾਜ)-ਪਿੰਡ ਭਾਗਸਰ ਦੇ ਨਾਮਵਰ ਕਿਸਾਨ, ਆੜ੍ਹਤੀ ਅਤੇ ਨੌਜਵਾਨ ਆਗੂ ਪਰਮਿੰਦਰ ਸਿੰਘ ਬਿੱਟੂ ਦੇ ਪਿਤਾ ਸ. ਗੁਰਾ ਸਿੰਘ ਬਰਾੜ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਜਸ਼ਨ ਬਰਾੜ ਲੱਖੇਵਾਲੀ ਜ਼ਿਲ੍ਹਾ ਪ੍ਰਧਾਨ 'ਆਪ' ਸ੍ਰੀ ਮੁਕਤਸਰ ਸਾਹਿਬ, ਪ੍ਰੋ. ਚਰਨਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਾਕਾ ਉੜਾਂਗ ਪ੍ਰਧਾਨ ਆੜ੍ਹਤੀ ਯੂਨੀਅਨ, ਜਗਤਪਾਲ ਸਿੰਘ ਸ਼ੇਰੇਵਾਲਾ ਮਲੋਟ ਦਿਹਾਤੀ ਕਾਂਗਰਸ ਪ੍ਰਧਾਨ, ਗੁਰਜੀਤ ਸਿੰਘ ਸਿਵੀਆ ਸਾਬਕਾ ਸਰਪੰਚ ਨੰਦਗੜ੍ਹ, ਹਰਚਰਨ ਬਰਾੜ ਚੇਅਰਮੈਨ, ਜੁੱਗੀ ਸ਼ੇਰੇਵਾਲਾ, ਬੌਬੀ ਬਰਾੜ, ਰਿੰਕੂ ਬਰਾੜ ਜੰਡਵਾਲਾ, ਰੁਪਿੰਦਰ ਸਿੰਘ ਸੰਧੂ ਫ਼ੱਤਣਵਾਲਾ, ਗੁਰਾਂਦਿੱਤਾ ਸਿੰਘ ਚੇਅਰਮੈਨ ਲੈਂਡ ਮਾਰਗੇਜ਼ ਬੈਂਕ, ਪਰਮਜੀਤ ਸਿੰਘ ਸਰਪੰਚ, ਬੇਅੰਤ ਸਿੰਘ ਮੈਂਬਰ, ਗੁਰਦੀਪ ਸਿੰਘ ਮੈਂਬਰ, ਜਗਮੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਸਿੰਘ ਬਰਾੜ ਆਰ.ਟੀ.ਓ., ਅੰਮਿ੍ਤਪਾਲ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਸਤਬੀਰ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਪੰਚ, ਜੋਨੀ ਪੰਚ, ਦਿਲਬਾਗ ਸਿੰਘ ਪੰਚ, ਹਰਪ੍ਰੀਤ ਸਿੰਘ ਪੰਚ, ਗੁਰਦੀਪ ਸਿੰਘ ਮਾਹਲਾ ਪੰਚ, ਗੁਰਲਾਲ ਸਿੰਘ ਬਰਾੜ, ਚਰਨਜੀਤ ਸਿੰਘ ਸਮਾਘ, ਰਣਦੀਪ ਬਧਾਈ, ਗੋਲਾ ਸੋਢੀ ਆਦਿ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਗੁਰਾ ਸਿੰਘ ਬਰਾੜ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ (ਨਹਿਰ ਵਾਲਾ) ਪਿੰਡ ਭਾਗਸਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਦੀ ਕੀਤੀ ਵਿੱਤੀ ਸਹਾਇਤਾ ਅਗਲੀ ਖ਼ਬਰ ਮਾਤਾ ਸੁਖਦੇਵ ਕੌਰ ਸੇਖੋਂ ਹਰਾਜ ਨਮਿਤ ਅੰਤਿਮ ਅਰਦਾਸ 23 ਨੂੰ • ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।