26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਦੀ ਕੀਤੀ ਵਿੱਤੀ ਸਹਾਇਤਾ

ਅਜੀਤ ਡੈਸਕ 21-01-2026
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ 335 ਲੋੜਵੰਦਾਂ ਨੂੰ ਦੋ ਲੱਖ 53 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਲੈਣ ਵਾਲੇ ਲੋੜਵੰਦ ਬੇਸਹਾਰਾ ਬਜ਼ੁਰਗ, ਬਜ਼ੁਰਗ ਵਿਧਵਾਵਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗ ਤੇ ਅਨਾਥ ਬੱਚੇ ਹਨ ਅਤੇ ਠੰਢ ਦਾ ਮੌਸਮ ਹੋਣ ਕਾਰਨ ਇਹ ਬਜ਼ੁਰਗ ਪਿਛਲੇ ਲੰਮੇ ਸਮੇਂ ਤੋਂ ਘਰਾਂ 'ਚ ਹੀ ਬੈਠੇ ਰਹਿੰਦੇ ਹਨ | ਲੋੜਵੰਦ ਪਰਿਵਾਰਾਂ ਵਲੋਂ ਸਹਾਇਤਾ ਪ੍ਰਾਪਤ ਕਰਨ ਉਪਰੰਤ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਰਣਧੀਰ ਸਿੰਘ ਸਾਗੂ, ਸੁਖਬੀਰ ਸਿੰਘ ਜ਼ੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਚਰਨਜੀਤ ਸਿੰਘ, ਸੋਮ ਨਾਥ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ, ਗੁਰਜੀਤ ਸਿੰਘ ਜੀਤਾ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਾ ਕਰਦੇ ਵਿਅਕਤੀ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਪਰਮਿੰਦਰ ਸਿੰਘ ਬਿੱਟੂ ਨੂੰ ਸਦਮਾ, ਪਿਤਾ ਦਾ ਦਿਹਾਂਤ ਵਿਧਾਇਕ ਕਾਕਾ ਬਰਾੜ, ਵਿਧਾਇਕ ਡਿੰਪੀ ਢਿੱਲੋਂ ਤੇ ਹੋਰ ਆਗੂਆਂ ਵਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।