26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਸ਼ਾ ਕਰਦੇ ਵਿਅਕਤੀ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 21-01-2026
ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਨਸ਼ਾ ਕਰ ਰਹੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਹੌਲਦਾਰ ਸੁਖਜਿੰਦਰ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਦੌਰਾਨ ਗਸ਼ਤ ਹੁਸਨਰ ਚੌਂਕ ਤੋਂ ਕਪਾਹ ਮੰਡੀ ਗਿੱਦੜਬਾਹਾ ਨੂੰ ਜਾ ਰਹੇ ਸਨ, ਤਾਂ ਪੁਲਿਸ ਨੇ ਕਪਾਹ ਮੰਡੀ ਦੀ ਕੰਧ ਦੇ ਨਾਲ ਇਕ ਨੌਜਵਾਨ ਬੈਠਿਆ ਦੇਖਿਆ, ਜੋ ਕੁਝ ਜਲਾ ਰਿਹਾ ਸੀ | ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਨੌਜਵਾਨ ਮੌਕਾ ਤੋਂ ਜਾਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤਾਂ ਉਹ ਹੈਰੋਇਨ ਪੀ ਰਿਹਾ ਸੀ ਅਤੇ ਉਸ ਪਾਸੋਂ ਇਕ ਲਾਇਟਰ, ਇਕ ਅੱਧਜਲੀ ਸਿਲਵਰ ਪੰਨੀ ਦਾ ਟੁਕੜਾ ਅਤੇ 10 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ ਉਰਫ਼ ਜੱਸੂ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਹੁਸਨਰ ਵਜੋਂ ਹੋਈ ਹੈ | ਪੁਲਿਸ ਨੇ 27 ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਹੀਂ ਚੜ੍ਹਾਉਂਦੇ ਬੱਸਾਂ ਵਾਲੇ ਸਕੂਲ 'ਚ ਸਮੇਂ ਸਿਰ ਪਹੁੰਚਣ ਲਈ ਆਉਂਦੀ ਹੈ ਮੁ... ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਦੀ ਕੀਤੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।