06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਵਿਵੇਕ ਆਸ਼ਰਮ ਬਰਗਾੜੀ ਵਿਖੇ ਸਾਲਾਨਾ ਸਮਾਗਮ 26 ਤੋਂ

ਅਜੀਤ ਡੈਸਕ 24-01-2026
ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਦੇ ਮੁਖੀ ਸੰਤ ਬਾਬਾ ਮੋਹਨ ਦਾਸ ਨੇ ਦੱਸਿਆ ਕਿ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੀ ਯਾਦ ਨੂੰ ਸਮਰਪਿਤ ਅਤੇ ਸਵਾਮੀ ਬ੍ਰਹਮ ਮੁਨੀ ਜਲਾਲ ਵਾਲਿਆਂ ਦੀ ਪ੍ਰੇਰਣਾ ਨਾਲ ਸਾਲਾਨਾ ਸਮਾਗਮ ਦਸਵੀਂ ਦਾ ਪਵਿੱਤਰ ਦਿਹਾੜਾ 26 ਜਨਵਰੀ ਤੋਂ 28 ਜਨਵਰੀ ਤੱਕ ਮਨਾਇਆ ਜਾਵੇਗਾ | 26 ਜਨਵਰੀ ਨੂੰ ਵਿਵੇਕ ਆਸ਼ਰਮ ਬਰਗਾੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਅਤੇ 28 ਜਨਵਰੀ ਨੂੰ ਭੋਗ ਪਾਏ ਜਾਣਗੇ | ਭੋਗਾਂ ਉਪਰੰਤ ਸਵਾਮੀ ਬ੍ਰਹਮ ਮੁਨੀ, ਬਾਬਾ ਜੀਵਨ ਸਿੰਘ ਬਗੀਚੇ ਵਾਲੇ ਤੇ ਹੋਰ ਵੱਡੀ ਗਿਣਤੀ ਵਿਚ ਵਿਵੇਕ ਪੰਥੀ ਸੰਤ ਮਹਾਂਪੁਰਸ਼ ਸੰਗਤਾਂ ਨੂੰ ਪ੍ਰਵਚਨਾਂ ਨਾਲ ਨਿਹਾਲ ਕਰਨਗੇ | ਕਵੀਸ਼ਰੀ ਜਥੇ ਵੀ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਸੰਗਤਾਂ ਵਲੋਂ ਤਿੰਨ ਦਿਨ ਹੀ ਸ਼ਰਧਾ ਮੁਤਾਬਕ ਸੇਵਾ ਕੀਤੀ ਜਾਵੇਗੀ ਤੇ ਭੋਗਾਂ ਵਾਲੇ ਦਿਨ ਸੰਗਤਾਂ ਲਈ ਲੰਗਰਾਂ ਆਦਿ ਦੇ ਪ੍ਰਬੰਧ ਕੀਤੇ ਜਾਣਗੇ | ਭੋਗਾਂ ਵਾਲੇ ਦਿਨ ਅੱਖਾਂ ਦੇ ਮਰੀਜ਼ਾਂ ਲਈ ਮੁਫ਼ਤ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਲੋੜਵੰਦ ਮਰੀਜ਼ਾਂ ਦੇ ਲੈਂਜ ਪਾਏ ਜਾਣਗੇ | ਸੰਤ ਮੋਹਨ ਦਾਸ ਨੇ ਇਲਾਕੇ ਅਤੇ ਆਸ-ਪਾਸ ਦੀਆਂ ਸਮੂਹ ਸੰਗਤਾਂ ਨੂੰ ਤਿੰਨ ਦਿਨ ਵਿਵੇਕ ਆਸ਼ਰਮ ਬਰਗਾੜੀ ਵਿਖੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਬਸੰਤ ਪੰਚਮੀ ਮਨਾਈ ਅਗਲੀ ਖ਼ਬਰ ਮਾਤਾ ਸੁਖਦੇਵ ਕੌਰ ਸੇਖੋਂ ਹਰਾਜ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।