06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਬਸੰਤ ਪੰਚਮੀ ਮਨਾਈ

ਅਜੀਤ ਡੈਸਕ 24-01-2026
ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ | ਸਮੂਹ ਬੱਚਿਆਂ ਨੇ ਪੀਲੇ ਰੰਗ ਦੇ ਕੱਪੜੇ ਪਹਿਨੇ ਹੋਏ ਸਨ ਤੇ ਬੱਚਿਆਂ ਨੇ ਬਸੰਤ ਪੰਚਮੀ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਲੋਕ ਨਾਚ ਆਦਿ ਪੇਸ਼ ਕੀਤੇ | ਬੱਚਿਆਂ ਨੇ ਰੰਗ ਬਰੰਗੀਆਂ ਪਤੰਗਾਂ ਉਡਾਈਆਂ ਤੇ ਸਕੂਲ ਦੇ ਕਮਰਿਆਂ ਨੂੰ ਰੰਗ ਬਰੰਗੀਆਂ ਫੁੱਲ ਪੱਤੀਆਂ, ਝੰਡੀਆਂ ਆਦਿ ਨਾਲ ਸਜਾਇਆ ਗਿਆ | ਸਾਰੀਆਂ ਵੰਨਗੀਆਂ 'ਚ ਵਧੀਆ ਪ੍ਰਦਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਸਕੂਲ ਡਾਇਰੈਕਟਰ ਜਸਬੀਰ ਸਿੰਧ ਸੰਧੂ ਤੇ ਪਿ੍ੰਸੀਪਲ ਯਸ਼ੂ ਧਿੰਗੜਾ ਨੇ ਸਮੂਹ ਬੱਚਿਆਂ ਅਤੇ ਸਟਾਫ਼ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਤੰਗਾਂ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ | ਇਸ ਮੌਕੇ ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਵੇਕ ਆਸ਼ਰਮ ਬਰਗਾੜੀ ਵਿਖੇ ਸਾਲਾਨਾ ਸਮਾਗਮ 26 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।