05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮਲੋਟ ਵਿਖੇ 70 ਲੱਖ ਦੀ ਲਾਗਤ ਨਾਲ ਸੜਕਾਂ ਤੇ ਗਲੀਆਂ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਅਜੀਤ ਡੈਸਕ 24-01-2026
ਮਲੋਟ, 23 ਜਨਵਰੀ (ਪਾਟਿਲ)-ਸ਼ਹਿਰ ਦੇ ਵਾਰਡ ਨੰਬਰ 21 ਤੇ 22 ਵਿਚ ਅੱਜ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੜਕਾਂ ਤੇ ਗਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ 'ਚ ਗਲੀਆਂ ਦੇ ਨਾਲ-ਨਾਲ ਪੁਲ ਦੇ ਨੇੜਲੇ ਇਲਾਕੇ ਦਾ ਕੰਮ ਵੀ ਸ਼ਾਮਿਲ ਹੈ | ਡਾ. ਬਲਜੀਤ ਕੌਰ ਨੇ ਵਾਰਡ ਦੇ ਸਾਰੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਹਿਲਾਂ ਇਹ ਕੰਮ ਪਹਿਲ ਦੇ ਆਧਾਰ 'ਤੇ ਚੁਣਿਆ ਗਿਆ ਸੀ ਅਤੇ ਹੁਣ ਇਸ ਨੂੰ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਵੱਧ ਤੋਂ ਵੱਧ ਵਿਕਾਸ ਕਾਰਜ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ 11 ਕਰੋੜ ਰੁਪਏ ਦੇ ਫ਼ੰਡ ਲਿਆਂਦੇ ਗਏ ਸਨ, ਜਿਨ੍ਹਾਂ ਨਾਲ ਮਲੋਟ ਸ਼ਹਿਰ 'ਚ ਹੋਰ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | ਡਾ. ਬਲਜੀਤ ਕੌਰ ਨੇ ਕਿਹਾ ਕਿ ਮਲੋਟ 'ਚ ਇਨਫਰਾਸਟਰਕਚਰ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਦੀ ਵੀ ਲੋੜ ਹੈ, ਤਾਂ ਜੋ ਸ਼ਹਿਰ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮਿਲ ਸਕੇ | ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ 'ਚ ਵਧ ਰਹੀ ਟ੍ਰੈਫ਼ਿਕ ਤੇ ਪਾਰਕਿੰਗ ਸਮੱਸਿਆ 'ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਬਠਿੰਡਾ ਦੀ ਤਰ੍ਹਾਂ ਮਲੋਟ ਵਿਚ ਵੀ ਮਲਟੀ-ਲੈਵਲ ਪਾਰਕਿੰਗ ਸੈਂਟਰ ਬਣਾਉਣ ਬਾਰੇ ਯੋਜਨਾ ਬਣਾਈ ਜਾ ਰਹੀ ਹੈ | ਉਨ੍ਹਾਂ ਪੱਤਰਕਾਰਾਂ ਤੇ ਲੋਕਾਂ ਤੋਂ ਫੀਡਬੈਕ ਮੰਗਦਿਆਂ ਕਿਹਾ ਕਿ ਜਿਥੇ ਵੀ ਪਾਰਕਿੰਗ ਦੀ ਜ਼ਰੂਰਤ ਹੋਵੇਗੀ, ਉਥੇ ਤੁਰੰਤ ਕੰਮ ਸ਼ੁਰੂ ਕਰਵਾਇਆ ਜਾਵੇਗਾ | ਇਸ ਮੌਕੇ ਨੌਜਵਾਨ 'ਆਪ' ਆਗੂ ਜੋਨੀ ਗਰਗ, ਚੇਅਰਪਰਸਨ ਸਾਰਿਕਾ ਗਰਗ ਅਤੇ ਹੋਰ ਸ਼ਹਿਰ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਜੀ. ਐੱਸ. ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ ਅਗਲੀ ਖ਼ਬਰ ਮਹਾਂਵੀਰ ਗਊਸ਼ਾਲਾ ਨੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।