05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮਾਊਾਟ ਲਿਟਰਾ ਜ਼ੀ ਸਕੂਲ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-01-2026
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਨੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਸਕੂਲ ਕੈਂਪਸ ਵਿਚ ਵੱਖ-ਵੱਖ ਸੱਭਿਆਚਾਰਕ ਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦਿਨ ਦਾ ਉਦਘਾਟਨ ਸਟਾਫ਼ ਵਲੋਂ ਦੇਵੀ ਸਰਸਵਤੀ ਨੂੰ ਸਮਰਪਿਤ ਆਰਤੀ ਗਾ ਕੇ ਕੀਤਾ | ਵਿਦਿਆਰਥਣ ਮਾਹੀ ਦੇ ਸੁੰਦਰ ਨਾਚ ਪ੍ਰਦਰਸ਼ਨ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ | ਪ੍ਰੋਗਰਾਮ ਦੌਰਾਨ ਪਤੰਗ ਬਣਾਉਣ ਦਾ ਮੁਕਾਬਲਾ, ਪੇਂਟਿੰਗ ਮੁਕਾਬਲਾ ਤੇ ਪਤੰਗ ਉਡਾਉਣ ਦਾ ਮੁਕਾਬਲਾ ਕਰਵਾਇਆ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਦੱਸਿਆ | ਪਿ੍ੰਸੀਪਲ ਰਜਨੀ ਠਾਕੁਰ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸੰਸਾ ਕਰਦਿਆਂ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਬਾਰਿਸ਼ ਦੇ ਨਾਲ ਨਾਲ ਗੜੇਮਾਰੀ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।