17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੁਲਿਸ ਨੇ ਨਸ਼ਾ ਕਰਦੀ ਲੜਕੀ ਨੂੰ ਕੀਤਾ ਕਾਬੂ <br/>

ਅਜੀਤ ਡੈਸਕ 31-01-2026
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਦੁਆਰਾ ਇਕ ਨੌਜਵਾਨ ਲੜਕੀ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ, ਜਿਸ ਤੋਂ ਬਾਅਦ ਉਸ ਦੇ ਖ਼ਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ | ਡੀ.ਐਸ.ਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੀ ਦੀਵਾਰ ਕੋਲ ਇਕ ਲੜਕੀ ਸ਼ੱਕੀ ਹਾਲਤ ਵਿਚ ਦੇਖੀ ਗਈ ਜੋ ਉਸ ਸਮੇਂ ਨਸ਼ਾ ਲੈ ਰਹੀ ਸੀ, ਜਿਸ ਨੂੰ ਤੁਰੰਤ ਕਾਬੂ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਲੜਕੀ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਹੈ ਜੋ ਫ਼ਰੀਦਕੋਟ ਦੇ ਪਿੰਡ ਕਮਿਆਣਾ ਵਿਚ ਆਪਣੀ ਭੈਣ ਕੋਲੇ ਆਈ ਹੋਈ ਸੀ ਅਤੇ ਇਹ ਨਸ਼ੇ ਦੀ ਆਦੀ ਸੀ ਜਿਸ ਦੇ ਚੱਲਦੇ ਜਦੋਂ ਇਸ ਨੂੰ ਫੜਿਆ ਗਿਆ ਤਾਂ ਉਸ ਟਾਈਮ ਵੀ ਇਹ ਨਸ਼ਾ ਕਰ ਰਹੀ ਸੀ ਅਤੇ ਨਸ਼ੇ ਦਾ ਸਮਾਨ ਵੀ ਇਸ ਕੋਲੋਂ ਬਰਾਮਦ ਕੀਤਾ ਗਿਆ, ਜਿਸ ਨੂੰ ਲੈ ਕੇ ਇਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਜ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਪੁਲਿਸ ਟੀਮਾਂ ਵਲੋਂ ਸ਼ੱਕੀ ਅਨਸਰਾਂ 'ਤੇ ਰੱਖੀ ਜਾ ਰਹੀ ਤਿੱਖੀ ਨਜ਼ਰ ਅਗਲੀ ਖ਼ਬਰ ਸੰਗਤਪੁਰਾ ਦੇ ਵਾਟਰ ਵਰਕਸ 'ਚੋਂ ਦਰੱਖਤਾਂ ਦੀ ਨਾਜਾਇਜ਼ ਕਟਾਈ ਕਰਨੀ 'ਆਪ' ਦੀ ਧੱਕੇਸ਼ਾਹੀ-ਬੰਟੀ ਰੋਮਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।